image caption:

ਜਲੰਧਰ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਜਲੰਧਰ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ

 ਜਲੰਧਰ ਸੀਟ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀਟ &lsquoਤੇ ਲੋਕ ਸਭਾ ਉਪ ਚੋਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਪੂਰਥਲਾ ਤੋਂ ਪਾਰਟੀ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਜਲੰਧਰ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਨੇ ਟਵੀਟ ਕਰਕੇ ਦੱਸਿਆ ਕਿ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਨੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਆਗਾਮੀ ਜਲੰਧਰ ਸੰਸਦੀ ਉਪ ਚੋਣ ਲਈ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਨੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਉਪ ਚੋਣਾਂ ਲਈ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਪਾਰਟੀ ਨੇ ਹਾਲ ਹੀ ਵਿੱਚ ਜਲੰਧਰ ਸੰਸਦੀ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਫਿਲੌਰ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਜਲੰਧਰ (ਪੱਛਮੀ), ਜਲੰਧਰ (ਕੇਂਦਰੀ), ਜਲੰਧਰ (ਉੱਤਰੀ), ਜਲੰਧਰ (ਕੈਂਟ) ਅਤੇ ਆਦਮਪੁਰ ਲਈ ਕਈ ਆਗੂਆਂ ਅਤੇ ਸਾਬਕਾ ਵਿਧਾਇਕਾਂ ਨੂੰ ਨਾਮਜ਼ਦ ਕੀਤਾ ਹੈ। ਦੱਸ ਦੇਈਏ ਕਿ ਚੌਧਰੀ ਸੰਤੋਖ ਸਿੰਘ ਦੀ ਜਨਵਰੀ ਵਿੱਚ ਜਲੰਧਰ ਦੇ ਫਿਲੌਰ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਹਾਲਾਂਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਉਪ ਚੋਣ ਦੀ ਤਰੀਕ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।