image caption:

ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਚੂਕ ਦਾ ਮਾਮਲਾ- ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

 ਪਿਛਲੇ ਸਾਲ ਜਨਵਰੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਯਾਤਰਾ ਦੌਰਾਨ ਸੁਰੱਖਿਆ ਵਿਚ ਹੋਈ ਚੂਕ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੇ ਬਾਅਦ ਪ੍ਰਧਾਨ ਮੰਤਰੀ ਨੂੰ ਵਾਪਸ ਏਅਰਪੋਰਟ ਪਰਤਣਾ ਪਿਆ ਸੀ। ਪੀਐੱਮ ਦੀ ਸੁਰੱਖਿਆ ਵਿਚ ਹੋਈ ਗਲਤੀ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਵਿਚ ਹੋਈ ਦੇਰੀ ਤੋਂ ਨਾਰਾਜ਼ ਕੇਂਦਰ ਨੇ ਸੂਬਾ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ। ਗ੍ਰਹਿ ਸਕੱਤਰ ਨੇ ਇਸ ਮੁੱਦੇ ਨੂੰ ਲੈ ਕੇ ਮੁੱਖ ਸਕੱਤਰ ਨਾਲ ਗੱਲ ਕੀਤੀ ਹੈ। ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਇਸੇ ਮਹੀਨੇ ਚਾਰਜਸ਼ੀਟ ਫਾਈਲ ਹੋ ਸਕਦੀ ਹੈ।
ਪੀਐੱਮ ਦੀ ਸੁਰੱਖਿਆ ਵਿਚ ਹੋਈ ਚੂਕ ਦੇ ਮਾਮਲੇ ਵਿਚ ਜਾਂਚ ਲਈ ਸੁਪਰੀਮ ਕੋਰਟ ਵੱਲੋਂ 5 ਮੈਂਬਰੀ ਇਕ ਕਮੇਟੀ ਗਠਿਤ ਕੀਤੀ ਗਈ ਸੀ ਜਿਸ ਦੀ ਅਗਵਾਈ ਰਿਟਾਇਰਡ ਜਸਟਿਸ ਇੰਦੂ ਮਲਹੋਤਰਾ ਨੇ ਕੀਤੀ ਸੀ। 6 ਮਹੀਨੇ ਪਹਿਲਾਂ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਪੇਸ਼ ਕੀਤੀ ਸੀ ਜਿਸ ਵਿਚ ਸੂਬੇ ਦੇ ਤਤਕਾਲੀ ਮੁੱਖ ਸਕੱਤਰ ਅਨੀਰੁੱਧ ਤਿਵਾੜੀ, ਪੁਲਿਸ ਮੁਖੀ ਐੱਸ ਚਟੋਪਾਧਿਆਏ ਤੇ ਹੋਰ ਚੋਟੀ ਦੇ ਅਧਿਕਾਰੀਆਂ ਨੂੰ ਚੂਕ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਦੇ ਬਾਅਦ ਇਸ ਹਫਤੇ ਦੀ ਸ਼ੁਰੂਆਤ ਵਿਚ ਕੇਂਦਰ ਗ੍ਰਹਿ ਸਕੱਤਰ ਅਜੇ ਭੱਲਾ ਨੇ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਕਾਰਵਾਈ ਦੀ ਰਿਪੋਰਟ ਜਮ੍ਹਾ ਕਰਨ ਨੂੰ ਕਿਹਾ ਸੀ। ਇਸ ਵਿਚ ਸੂਬਾ ਸਰਕਾਰ ਵੱਲੋਂ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਵਿਚ ਦੇਰੀ ਦਾ ਵੀ ਜ਼ਿਕਰ ਕੀਤਾ ਗਿਆ।