image caption:

MSP ਸਮੇਤ ਕਈ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨਗੇ ਪੰਜਾਬ ਕਿਸਾਨ

 ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਕਿਸਾਨ ਅੰਦੋਲਨ ਖ਼ਤਮ ਹੋ ਗਿਆ ਹੈ ਪਰ ਇੱਕ ਵਾਰ ਫਿਰ ਪੰਜਾਬ ਦੀਆਂ ਪੰਜ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ।

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਸਵੇਰੇ 10 ਵਜੇ ਤੋਂ ਦਿੱਲੀ ਦੇ ਜੰਤਰ-ਮੰਤਰ &lsquoਤੇ ਧਰਨਾ ਦੇਣਗੀਆਂ। ਇਸ ਦੇ ਲਈ ਕਿਸਾਨਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਸਾਰੀਆਂ ਕਿਸਾਨ ਜਥੇਬੰਦੀਆਂ ਬੰਗਲਾ ਸਾਹਿਬ ਵਿੱਚ ਇਕੱਠੀਆਂ ਹੋ ਰਹੀਆਂ ਹਨ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਲਰਟ ਮੋਡ &lsquoਤੇ ਹੈ, ਬੰਗਲਾ ਸਾਹਿਬ ਗੁਰਦੁਆਰੇ &lsquoਚ ਵੱਡੀ ਗਿਣਤੀ &lsquoਚ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਪੂਰੇ ਕਰਨ &lsquoਚ ਨਾਕਾਮ ਰਹੀ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵੀ 20 ਮਾਰਚ ਨੂੰ ਦਿੱਲੀ ਦੇ ਜੰਤਰ-ਮੰਤਰ &lsquoਤੇ ਮਹਾਂਪੰਚਾਇਤ ਕਰਨ ਜਾ ਰਿਹਾ ਹੈ।

ਬੀਕੇਯੂ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਸਭ ਤੋਂ ਪਹਿਲਾਂ ਕਿਸਾਨ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣਗੇ ਅਤੇ ਸੰਸਦ ਵੱਲ ਮਾਰਚ ਕਰਨਗੇ ਅਤੇ ਫਿਰ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨਗੇ।

&ndash ਕਿਸਾਨ ਸੰਗਠਨਾਂ ਦੀ ਸਭ ਤੋਂ ਵੱਡੀ ਮੰਗ MSP &lsquoਤੇ ਕਾਨੂੰਨ ਬਣਾਉਣ ਦੀ ਹੈ। MSP ਦਾ ਮਤਲਬ ਹੈ ਘੱਟੋ-ਘੱਟ ਸਮਰਥਨ ਮੁੱਲ।

&ndash ਸੰਗਠਨਾਂ ਦਾ ਦਾਅਵਾ ਹੈ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ &lsquoਤੇ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਅਜਿਹਾ ਨਹੀਂ ਹੋਇਆ।

&ndash ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਸਵਾਮੀਨਾਥਨ ਕਮਿਸ਼ਨ ਦੇ C2+50% ਫਾਰਮੂਲੇ ਮੁਤਾਬਕ MSP ਦੀ ਗਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇ।

&ndash ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੀ ਇਹ ਵੀ ਮੰਗ ਹੈ ਕਿ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸੀ, ਉਨ੍ਹਾਂ ਕੇਸਾਂ ਨੂੰ ਵਾਪਸ ਲਿਆ ਜਾਵੇ।

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਇਸ ਪ੍ਰਦਰਸ਼ਨ ਵਿੱਚ 2 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਅਲਰਟ ਮੋਡ &lsquoਤੇ ਹੈ। ਬੰਗਲਾ ਸਾਹਿਬ ਗੁਰਦੁਆਰੇ ਵਿੱਚ ਵੱਡੀ ਗਿਣਤੀ ਵਿੱਚ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।