image caption:

ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਵਿਧਾਇਕ ਵੈਦ ਦੇ ਘਰੋਂ ਭਾਰੀ ਮਾਤਰਾ ਵਿਚ ਵਿਦੇਸ਼ੀ ਸ਼ਰਾਬ ਬਰਾਮਦ

 ਲੁਧਿਆਣਾ  :  ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਵੇਅਰ ਹਾਊਸ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰੋਂ ਭਾਰੀ ਮਾਤਰਾ ਵਿਚ ਵਿਦੇਸ਼ੀ ਅਤੇ ਭਾਰਤੀ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ.ਵਿਜਲੈਂਸ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਸੰਬੰਧੀ ਜ਼ਿਲ੍ਹਾ ਪੁਲਿਸ ਨੂੰ ਵੱਖਰਾ ਕੇਸ ਦਰਜ ਕਰਨ ਲਈ ਕਿਹਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕੁਲ 73 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ | ਹਾਲਾਕਿ ਵੈਦ ਅਤੇ ਉਨ੍ਹਾਂ ਦੇ ਪੁੱਤਰ ਪਾਸ ਸ਼ਰਾਬ ਰੱਖਣ ਦਾ ਲਾਇਸੈਂਸ ਵੀ ਮੌਜੂਦ ਸੀ ਪਰ ਇਸ ਦੇ ਬਾਵਜੂਦ ਸ਼ਰਾਬ ਦੀਆਂ ਬੋਤਲਾਂ ਦੀ ਗਿਣਤੀ ਵਧ ਸੀ ,ਜਿਸ ਕਾਰਨ ਵਿਜੀਲੈਂਸ ਵਲੋਂ ਉਨ੍ਹਾਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਵਾਇਆ ਜਾ ਰਿਹਾ ਹੈ |