image caption:

ਪਾਕਿਸਤਾਨ 'ਚ ਅੱਤਵਾਦੀਆਂ ਵੱਲੋਂ 23 ਮਾਰਚ ਨੂੰ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਨੂੰ ਉਡਾਉਣ ਦੀ ਧਮਕੀ

 ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ 23 ਮਾਰਚ 2023 ਨੂੰ ਭਗਤ ਸਿੰਘ, ਰਾਜਗੁਰੂ ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਨੂੰ ਰੋਕਦੇ ਹੋਏ ਪਾਕਿ ਵਿਚਲੇ ਅੱਤਵਾਦੀ ਸੰਗਠਨ ਨੇ ਸਮਾਗਮ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ।

ਭਗਤ ਸਿੰਘ ਫਾਊਂਡੇਸ਼ਨ ਨੇ ਧਮਕੀ ਦੀ ਪ੍ਰਵਾਹ ਨਾ ਕਰਦਿਆਂ ਇਹ ਦਿਨ ਪਹਿਲਾਂ ਵਾਂਗ ਹੀ ਸ਼ਾਨੋ-ਸ਼ੌਕਤ ਨਾਲ ਮਨਾਉਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਆਗੂ ਜਨਾਬ ਕੁਰੈਸ਼ੀ ਨੇ ਕਿਹਾ ਕਿ ਉਨ੍ਹ ਨੂੰ ਪਿਛਲੇ ਦਿਨਾਂ ਤੋਂ ਕਈ ਅਤਵਾਦੀ ਸੰਗਠਨਾਂ ਵੱਲੋਂ ਸਮਾਗਮ ਨਾ ਕਰਨ ਲਈ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਗਰ ਸਮਾਗਮ ਦੌਰਾਨ ਕਿਸੇ ਵੀ ਕਿਸਮ ਦਾ ਜਾਨੀ-ਮਾਲੀ ਨੁਕਸਾਨ ਹੋਇਆ ਤਾਂ ਪਾਕਿਸਤਾਨ ਸਰਕਾਰ ਇਸ ਦੀ ਮੁੱਖ ਤੌਰ ਤੇ ਜ਼ਿੰਮੇਵਾਰ ਹੋਵੇਗੀ। ਇਹ ਸਮਾਗਮ ਪਿਛਲੇ ਕਈ ਸਾਲਾਂ ਤੋਂ ਲਾਹੌਰ ਵਿਖੇ ਮਨਾਇਆ ਜਾ ਰਿਹਾ ਹੈ ਤੇ ਪਿਛਲੇ ਸਾਲਾਂ ਦੌਰਾਨ ਉਨ੍ਹਾਂ ਨੂੰ ਬਹੁਤ ਵੱਡੀਆਂ ਮੁਸ਼ਕਲਾਂ ਆ ਰਹੀਆਂ ਹੈ।