image caption:

ਮੇਰੀ ਗ੍ਰਿਫਤਾਰੀ ਲੰਡਨ ਦੀ ਯੋਜਨਾ ਦਾ ਹਿੱਸਾ ਹੈ : ਇਮਰਾਨ ਖਾਨ

 ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਇਮਰਾਨ ਖਾਨ ਨੇ ਫੈਡਰਲ ਸਰਕਾਰ 'ਤੇ ਉਸ ਦੀ ਗ੍ਰਿਫਤਾਰੀ ਦੀ ਯੋਜਨਾ ਬਣਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਇਹ ਸਭ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਿਰੁੱਧ ਸਾਰੇ ਕੇਸਾਂ ਨੂੰ ਖ਼ਤਮ ਕਰਨ ਦੀ "ਲੰਡਨ ਯੋਜਨਾ" ਦਾ ਹਿੱਸਾ ਹੈ।