image caption:

ਪੰਜਾਬੀ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਦੀ ਤਿਆਰੀ ਕਰ ਰਹੇ 4 ਗੈਂਗਸਟਰ ਗ੍ਰਿਫਤਾਰ

 ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ &lsquoਚ ਗੈਂਗ ਵਾਰ ਵੀ ਐਕਟਿਵ ਹੋ ਗਈ ਹੈ। ਪੰਜਾਬ ਪੁਲਿਸ ਵੱਲੋਂ ਇਨ੍ਹਾਂ ਗੈਂਗਸਟਰਾਂ ਨੂੰ ਨਥ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਹੁਣ ਚੰਡੀਗੜ੍ਹ ਸਪੈਸ਼ਲ ਸੈੱਲ ਵੱਲੋਂ ਬੰਬੀਹਾ ਗੈਂਗ ਦੇ 4 ਗੁਰਗਿਆਂ ਨੂੰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜੋ ਕਿ ਪੰਜਾਬੀ ਗਾਇਕ ਬਬੂ ਮਾਨ ਤੇ ਮਨਕੀਰਤ ਔਲਖ ਨੂੰ ਮਾਰਨ ਦੀ ਤਿਆਰੀ &lsquoਚ ਸੀ। ਇਸ ਗੱਲ ਦਾ ਖੁਲਾਸਾ ਖੁੱਦ ਫੜ੍ਹੇ ਗਏ ਗੈਂਗਸਟਰਾਂ ਵੱਲੋਂ ਕੀਤਾ ਗਿਆ ਹੈ। ਇਹ ਕਾਰਵਾਈ ਚੰਡੀਗੜ੍ਹ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਗਈ ਹੈ।