image caption:

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਇਕ ਸਾਜ਼ਿਸ਼ ਤਹਿਤ ਕੀਤੀ ਗਈ : ਬਲਕੌਰ ਸਿੰਘ

 ਲੁਧਿਆਣਾ :  ਮਰਹੂਮ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਿਸਟਮ &rsquoਤੇ ਵੱਡੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਸ਼ਨੋਈ ਦੀ ਇੰਟਰਵਿਊ ਇਕ ਸਾਜ਼ਿਸ਼ ਤਹਿਤ ਕੀਤੀ ਗਈ ਹੈ।

ਮੂਸੇਵਾਲਾ ਦੇ ਕਤਲ ਨੂੰ ਲੈ ਕੇ ਸਰਕਾਰ &rsquoਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਦੀ ਸੁਰੱਖਿਆ ਨੂੰ ਲੈ ਕੇ ਕਾਫ਼ੀ ਲਾਪਰਵਾਹੀ ਵਰਤੀ ਗਈ। ਸੋਸ਼ਲ ਮੀਡੀਆ &rsquoਤੇ ਸਾਰੀ ਜਾਣਕਾਰੀ ਲੀਕ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ਕਰਤਾ ਬਾਰੇ ਕੁਝ ਵੀ ਪਤਾ ਨਹੀਂ ਹੈ, ਹਾਲੇ ਸਿਰਫ਼ ਅਪਰਾਧ ਕਰਨ ਵਾਲੇ ਹੀ ਗ੍ਰਿਫ਼ਤਾਰ ਹੋਏ ਹਨ। ਉਨ੍ਹਾਂ ਕਿਹਾ ਕਿ ਸੂਚਨਾ ਲੀਕ ਕਰਨ ਵਾਲੀ ਸਰਕਾਰ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ &rsquoਤੇ ਵੀ ਇਤਰਾਜ਼ ਜਤਾਇਆ।