image caption:

ਕੋਟਕਪੂਰਾ ਗੋਲੀਕਾਂਡ : ਪ੍ਰਕਾਸ਼ ਸਿੰਘ ਬਾਦਲ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਪਰ ਸੁਖਬੀਰ ਬਾਦਲ ਦੀ ਅਰਜ਼ੀ ਖ਼ਾਰਜ

 ਫ਼ਰੀਦਕੋਟ :  ਕੋਟਕਪੂਰਾ ਗੋਲੀਕਾਂਡ ਸੰਬੰਧੀ ਸਥਾਨਕ ਅਦਾਲਤ &rsquoਚ ਚੱਲ ਰਹੀ ਸੁਣਵਾਈ ਦੌਰਾਨ ਵਧੀਕ ਸ਼ੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਇਸ ਮਾਮਲੇ &rsquoਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜਮਾਨਤ ਅਰਜ਼ੀ ਮਨਜੂਰ ਕਰ ਦਿੱਤੀ ਹੈ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਸਿੱਟ ਵਲੋਂ 24 ਫਰਵਰੀ ਨੂੰ ਇਸ ਮਾਮਲੇ &rsquoਚ ਸਥਾਨਕ ਇਲਾਕਾ ਮੈਜਿਸਟਰੇਟ ਦੀ ਅਦਾਲਤ &rsquoਚ ਚਲਾਨ ਪੇਸ਼ ਕੀਤਾ ਗਿਆ ਸੀ ਅਤੇ ਉਪਰੋਕਤ ਤਿੰਨਾਂ ਤੋਂ ਇਲਾਵਾ ਪੰਜ ਹੋਰ ਪੁਲਿਸ ਅਧਿਕਾਰੀਆਂ ਨੂੰ ਮੁਲਜ਼ਮ ਨਾਮਜ਼ਦ ਕੀਤਾ ਸੀ।