image caption:

ਪ੍ਰਧਾਨ ਮੰਤਰੀ ਨੇ ਸਿੱਖਾਂ ਤੇ ਸਿੱਖ ਧਰਮ ਲਈ ਬਹੁਤ ਕੁੱਝ ਕੀਤਾ : ਸਾਬਕਾ ਖਾਲਿਸਤਾਨੀ ਸਮਰਥਕ ਜਸਵੰਤ ਸਿੰਘ

 ਦਲ ਖਾਲਸਾ ਦੇ ਸੰਸਥਾਪਕ ਅਤੇ ਖਾਲਿਸਤਾਨ ਦੇ ਸਮਰਥਕ ਸਾਬਕਾ ਆਗੂ ਜਸਵੰਤ ਸਿੰਘ ਠੇਕੇਦਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰੀਫ ਕੀਤੀ ਹੈ। ਜਸਵੰਤ ਸਿੰਘ ਦਾ ਮੰਨਣਾ ਹੈ ਕਿ ਪੀਐਮ ਮੋਦੀ ਨੇ ਸਿੱਖਾਂ ਤੇ ਸਿੱਖ ਧਰਮ ਲਈ ਬਹੁਤ ਕੁਝ ਕੀਤਾ ਹੈ।

ਜਸਵੰਤ ਸਿੰਘ ਠੇਕੇਦਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਸਿੱਖ ਭਾਈਚਾਰੇ ਲਈ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ, ਪ੍ਰਧਾਨ ਮੰਤਰੀ ਇਸ ਭਾਈਚਾਰੇ ਦੀ ਪ੍ਰਸ਼ੰਸਾ ਕਰਦੇ ਹਨ ਅਤੇ ਸਿੱਖ ਧਰਮ ਦੇ ਲੋਕਾਂ ਦੀਆਂ ਕਈ ਮੰਗਾਂ ਨੂੰ ਵੀ ਪੂਰਾ ਕੀਤਾ ਹੈ।

ਸਾਬਕਾ ਆਗੂ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਅਤੇ ਸਿੱਖ ਧਰਮ ਲਈ ਬਹੁਤ ਕੁਝ ਕੀਤਾ ਹੈ। ਉਹ ਸਾਡੇ ਭਾਈਚਾਰੇ ਨੂੰ ਪਿਆਰ ਕਰਦੇ ਹਨ। ਉਹਨਾਂ ਨੇ ਸਿੱਖ ਧਰਮ ਲਈ ਬਹੁਤ ਕੁਝ ਕੀਤਾ ਹੈ। ਜਿਵੇਂ ਬਲੈਕ ਲਿਸਟ ਨੂੰ ਖਤਮ ਕੀਤੀ, ਕਰਤਾਰਪੁਰ ਲਾਂਘਾ ਖੋਲ੍ਹਿਆ, ਛੋਟੇ ਸਾਹਿਬਜ਼ਾਦ (ਗੁਰੂ ਗੋਬਿੰਦ ਸਿੰਘ ਦੇ ਪੁੱਤਰ) ਦੀ ਗੱਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਵੱਲੋਂ ਰੱਖੀਆਂ ਪ੍ਰਮੁੱਖ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ।

ਸਾਬਕਾ ਖਾਲਿਸਤਾਨ ਪੱਖੀ ਆਗੂ ਜਸਵੰਤ ਸਿੰਘ ਠੇਕੇਦਾਰ ਨੇ ਕਿਹਾ ਕਿ ਸਰਕਾਰ ਨੇ ਸਿੱਖ ਕੌਮ ਦੀਆਂ ਪ੍ਰਮੁੱਖ ਮੰਗਾਂ &rsquoਤੇ ਕੰਮ ਕੀਤਾ ਹੈ ਤੇ ਕੁਝ ਮੰਗਾਂ ਹੀ ਪੂਰੀਆਂ ਹੋਣੀਆਂ ਬਾਕੀ ਹਨ। ਜੇ ਉਹ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਲਈ ਰਾਜ਼ੀ ਹੋ ਜਾਂਦੇ ਹਨ ਤਾਂ ਸਭ ਠੀਕ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ, ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਸਰਕਾਰੀ ਰਿਹਾਇਸ਼ 7 ਲੋਕ ਕਲਿਆਣ ਮਾਰਗ 'ਤੇ ਦੇਸ਼ ਭਰ ਦੇ ਪ੍ਰਮੁੱਖ ਸਿੱਖਾਂ ਨਾਲ ਮੁਲਾਕਾਤ ਕੀਤੀ ਸੀ।

ਚਾਰ ਸਾਹਿਬਜ਼ਾਦਿਆਂ ਦੇ ਸਨਮਾਨ ਲਈ ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਐਲਾਨ ਕਰਨ ਦੇ ਫੈਸਲੇ ਰਾਹੀਂ ਸਿੱਖ ਕੌਮ ਦੀ ਭਲਾਈ ਲਈ ਚੁੱਕੇ ਕਦਮਾਂ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।