image caption:

ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ , ਅੰਮ੍ਰਿਤਪਾਲ ਹੋਇਆ ਫਰਾਰ

 ਸ਼ਾਹਕੋਟ  : ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਜਲੰਧਰ ਦੇ ਸ਼ਾਹਕੋਟ ਮਲਸੀਆਂ &rsquoਚ ਹੋਈ ਹੈ, ਜਦਕਿ ਅੰਮ੍ਰਿਤਪਾਲ ਸਿੰਘ ਖੁਦ ਤੀਜੀ ਗੱਡੀ &rsquoਚ ਸਵਾਰ ਹੋ ਕੇ ਭੱਜਣ ਦੀ ਖਬਰ ਹੈ। ਪੁਲਿਸ ਫੋਰਸ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੇ ਹੈ, ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾ ਸਕਦਾ ਹੈ।

ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ।

ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ਵਿਚੋਂ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਆਪਣੀ ਮਰਸਡੀਜ਼ ਵਿੱਚ ਫਰਾਰ ਹੋ ਗਿਆ।

ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਫਿਲਹਾਲ ਜਲੰਧਰ ਅਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ ਜਾਰੀ ਹੈ। ਵੱਡੀ ਗਿਣਤੀ ਵਿਚ ਗੱਡੀਆਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪਿੱਛਾ ਕਰ ਰਹੀਆਂ ਹਨ। ਦੱਸਦੇ ਚਲੀਏ ਅੰਮ੍ਰਿਤਪਾਲ ਨੇ ਅਪਣੇ ਸਮਰਥਕਾ ਤੂਫਾਨ ਸਿੰਘ ਨੂੰ ਰਿਹਾਅ ਕਰਾਉਣ ਲਈ ਕੁਝ ਦਿਨ ਪਹਿਲਾਂ ਅਜਨਾਲਾ ਦੇ ਥਾਣੇ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਕਈ ਪੰਜਾਬ ਪੁਲਿਸ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਸਨ।