image caption:

ਲੰਮੀ ਜੱਦੋ-ਜਹਿਦ ਮਗਰੋਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

 &lsquoਵਾਰਿਸ ਪੰਜਾਬ ਦੇ&rsquo ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੂੰ ਜਲੰਧਰ ਜ਼ਿਲ੍ਹੇ ਦੇ ਨਕੋਦਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਖ਼ਬਰ ਹੈ ਕਿ ਗ੍ਰਿਫ਼ਤਾਰੀ ਦੌਰਾਨ ਅੰਮ੍ਰਿਤਪਾਲ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਵੀ ਬਰਾਮਦ ਹੋਇਆ ਹੈ।

ਇਸ ਦੇ ਲਈ ਪੰਜਾਬ ਪੁਲਿਸ ਨੇ ਕਈ ਜ਼ਿਲ੍ਹਿਆਂ ਵਿੱਚ ਨਾਕੇਬੰਦੀ ਵੀ ਕੀਤੀ ਹੋਈ ਸੀ। ਪੁਲਿਸ ਨੇ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਦੋ ਵਾਹਨ ਵੀ ਜ਼ਬਤ ਕੀਤੇ ਸਨ।

ਦੂਜੇ ਪਾਸੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਥਾਈਂ ਕੱਲ੍ਹ ਰਾਤ 12 ਵਜੇ ਤੱਕ ਐਸਐਮਐਸ ਅਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਫੜਨ ਲਈ ਸਵੇਰ ਤੋਂ ਹੀ ਪਿੱਛਾ ਕਰ ਰਹੀ ਸੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਨਾਕਾਬੰਦੀ ਵੀ ਕੀਤੀ ਗਈ।

ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰਖਣ ਦੀ ਅਪੀਲ ਕੀਤੀ। ਪੰਜਾਬ ਪੁਲਿਸ ਨੇ ਆਪਣੇ ਟਵਿੱਟਰ ਹੈਂਡਲ &lsquoਤੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਤੇ ਜਾਅਲੀ ਖਬਰਾਂ ਜਾਂ ਨਫਰਤ ਭਰੇ ਭਾਸ਼ਣ ਨਾ ਫੈਲਾਉਣ।

ਦੱਸ ਦੇਈਏ ਕਿ ਪੁਲਿਸ ਨੇ ਇਹ ਇਹ ਗ੍ਰਿਫਤਾਰੀ ਅਜਨਾਲਾ ਥਾਣੇ &lsquoਤੇ ਹੋਏ ਹਮਲੇ ਦੇ ਮਾਮਲੇ &lsquoਚ ਕੀਤੀ ਗਈ ਹੈ। ਜਿਵੇਂ ਹੀ ਪੰਜਾਬ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਅੰਮ੍ਰਿਤਪਾਲ ਖੁਦ ਕਾਰ ਵਿੱਚ ਬੈਠ ਕੇ ਲਿੰਕ ਰੋਡ ਰਾਹੀਂ ਭੱਜ ਗਿਆ। ਕਰੀਬ 100 ਪੁਲਿਸ ਗੱਡੀਆਂ ਨੇ ਉਸਦਾ ਪਿੱਛਾ ਕੀਤਾ।

ਖਾਲਿਸਤਾਨ ਪੱਖੀ ਸੰਗਠਨ &lsquoਵਾਰਿਸ ਪੰਜਾਬ ਦੇ&rsquo ਦੇ ਮੁਖੀ ਅੰਮ੍ਰਿਤਪਾਲ ਖਿਲਾਫ 3 ਮਾਮਲੇ ਦਰਜ ਹਨ, ਜਿਨ੍ਹਾਂ &lsquoਚੋਂ 2 ਮਾਮਲੇ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਥਾਣੇ &lsquoਚ ਹਨ। ਆਪਣੇ ਇਕ ਕਰੀਬੀ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਅਜਨਾਲਾ ਥਾਣੇ &lsquoਤੇ ਹਮਲਾ ਕਰ ਦਿੱਤਾ ਸੀ। ਇਸ ਮਾਮਲੇ &lsquoਚ ਕੋਈ ਕਾਰਵਾਈ ਨਾ ਕਰਨ &lsquoਤੇ ਪੰਜਾਬ ਪੁਲਿਸ ਦੀ ਕਾਫੀ ਆਲੋਚਨਾ ਹੋ ਰਹੀ ਸੀ।