image caption:

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਮਗਰੋਂ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿੱਚ ਧਾਰਾ 144 ਲਾਗੂ

 ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਨਾ ਵਿਗੜੇ ਇਸ ਦੇ ਲਈ ਪੁਲਿਸ ਦੀ ਮਦਦ ਲਈ ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਨੂੰ ਅਲਰਟ &lsquoਤੇ ਰਖਿਆ ਗਿਆ ਹੈ। ਦੂਜੇ ਪਾਸੇ ਗ੍ਰਹਿ ਮੰਤਰਾਲਾ ਲਗਾਤਾਰ ਪੰਜਾਬ ਸਰਕਾਰ ਦੇ ਸੰਪਰਕ ਵਿੱਚ ਹੈ।

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਮਗਰੋਂ ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਵਿੱਚ ਸੁਰੱਖਿਆ ਨੂੰ ਵੇਖਦੇ ਹੋਏ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੂਜੇ ਪਾਸੇ 19 ਮਾਰਚ ਨੂੰ ਹੋਣ ਵਾਲਾ ਖਾਲਸਾ ਵਹੀਰ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਧਾਰਾ 144 , 31 ਮਾਰਚ ਤੱਕ ਲਾਗੂ ਰਹੇਗੀ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਤੇ ਸ਼ਾਂਤੀ ਬਣਾਈ ਰਖਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਨੇ ਆਪਣੇ ਟਵਿੱਟਰ ਹੈਂਡਲ &lsquoਤੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰਖਣ ਲਈ ਕੰਮ ਕਰ ਰਹੀ ਹੈ। ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਤੇ ਜਾਅਲੀ ਖਬਰਾਂ ਜਾਂ ਨਫਰਤ ਭਰੇ ਭਾਸ਼ਣ ਨਾ ਫੈਲਾਉਣ।

ਦੂਜੇ ਪਾਸੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਥਾਈਂ ਕੱਲ੍ਹ ਰਾਤ 12 ਵਜੇ ਤੱਕ ਐਸਐਮਐਸ ਅਤੇ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।

ਦੱਸ ਦੇਈਏ ਕਿ ਪੁਲਿਸ ਨੇ ਇਹ ਇਹ ਗ੍ਰਿਫਤਾਰੀ ਅਜਨਾਲਾ ਥਾਣੇ &lsquoਤੇ ਹੋਏ ਹਮਲੇ ਦੇ ਮਾਮਲੇ &lsquoਚ ਕੀਤੀ ਗਈ ਹੈ। ਜਿਵੇਂ ਹੀ ਪੰਜਾਬ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਅੰਮ੍ਰਿਤਪਾਲ ਖੁਦ ਕਾਰ ਵਿੱਚ ਬੈਠ ਕੇ ਲਿੰਕ ਰੋਡ ਰਾਹੀਂ ਭੱਜ ਗਿਆ। ਕਰੀਬ 100 ਪੁਲਿਸ ਗੱਡੀਆਂ ਨੇ ਉਸਦਾ ਪਿੱਛਾ ਕੀਤਾ।