image caption:

ਲਾਰੈਂਸ-ਗੋਲਡੀ ਗੈਂਗ ਨੇ ਫਿਰ ਭੇਜੀ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ , ਵਧਾਈ ਸੁਰੱਖਿਆ

 ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਮੁੰਬਈ ਦੀ ਬਾਂਦਰਾ ਪੁਲਸ ਕੋਲ ਮਾਮਲਾ ਦਰਜ ਕਰਵਾਇਆ ਹੈ। ਈਮੇਲ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ। ਬਾਂਦਰਾ ਪੁਲੀਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 506 (2), 120 (ਬੀ) ਅਤੇ 34 ਤਹਿਤ ਕੇਸ ਦਰਜ ਕੀਤਾ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮੁੰਬਈ ਪੁਲਸ ਨੇ ਜੇਲ &lsquoਚ ਬੰਦ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਰੋਹਿਤ ਗਰਗ ਖਿਲਾਫ ਅਭਿਨੇਤਾ ਸਲਮਾਨ ਖਾਨ ਦੇ ਦਫਤਰ ਨੂੰ ਕਥਿਤ ਤੌਰ &lsquoਤੇ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ &lsquoਚ ਮਾਮਲਾ ਦਰਜ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਕ ਇਹ ਧਮਕੀ ਭਰੀ ਈਮੇਲ 18 ਮਾਰਚ ਨੂੰ ਸਲਮਾਨ ਖਾਨ ਨੂੰ ਮਿਲੀ ਸੀ। ਸਲਮਾਨ ਦੇ ਮੈਨੇਜਰ ਨੂੰ ਭੇਜੀ ਗਈ ਇਸ ਈਮੇਲ ਵਿੱਚ ਅਦਾਕਾਰ ਨਾਲ ਗੱਲ ਕਰਨ ਦੀ ਗੱਲ ਕਹੀ ਗਈ ਹੈ।

ਈਮੇਲ ਵਿੱਚ ਲਿਖਿਆ ਗਿਆ ਸੀ, &ldquoਗੋਲਡੀ ਬਰਾੜ ਨੂੰ ਤੁਹਾਡੇ ਬੌਸ ਯਾਨੀ ਸਲਮਾਨ ਖਾਨ ਨਾਲ ਗੱਲ ਕਰਨੀ ਹੈ। ਹੋ ਸਕਦਾ ਹੈ ਉਸਨੇ ਇੰਟਰਵਿਊ ਦੇਖੀ ਹੋਵੇ, ਜੇਕਰ ਤੁਸੀਂ ਨਹੀਂ ਦੇਖੀ ਤਾਂ ਉਸਨੂੰ ਦੇਖਣ ਲਈ ਕਹੋ। ਜੇ ਗੱਲ ਬੰਦ ਕਰਨੀ ਹੈ ਤਾਂ ਗੱਲ ਕਰਵਾ ਦਿਓ, ਆਹਮੋ-ਸਾਹਮਣੇ ਕਰਨਾ ਹੈ ਤਾਂ ਉਹ ਵੀ ਦੱਸ ਦਿਓ, ਮੈਂ ਤੁਹਾਨੂੰ ਸਮੇਂ ਸਿਰ ਸੂਚਿਤ ਕਰ ਦਿੱਤਾ ਹੈ, ਅਗਲੀ ਵਾਰ ਤੁਹਾਨੂੰ ਝਟਕਾ ਦੇਖਣ ਨੂੰ ਮਿਲੇਗਾ।&rdquo