image caption:

ਪੰਜਾਬ ਵਿੱਚ ਅੱਜ ਵੀ ਬੰਦ ਰਹੇਗਾ ਇੰਟਰਨੈੱਟ

 ਚੰਡੀਗੜ੍ਹ  : ਪੰਜਾਬ ਪੁਲਿਸ ਨੇ &lsquoਵਾਰਿਸ ਪੰਜਾਬ ਦੇ&rsquo ਜਥੇਬੰਦੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਲਗਭਗ 100 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਅੰਮ੍ਰਿਤਪਾਲ ਹੁਣ ਤੱਕ ਪੁਲਿਸ ਦੇ ਹੱਥ ਨਹੀਂ ਆਇਆ। ਇਸ ਦੇ ਚਲਦਿਆਂ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ। ਇਸ ਕਾਰਵਾਈ ਦੇ ਚਲਦਿਆਂ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਅੱਜ ਵੀ ਬੰਦ ਰਹਿਣਗੀਆਂ।