image caption:

ਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਨੇ ਕੀਤਾ ਸਰੰਡਰ

 ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ ਹੈ। ਪੁਲਿਸ ਨਾਲ ਉਸਦੀ ਲੁਕਣਮੀਟੀ ਤਿੰਨ ਦਿਨਾਂ ਤੋਂ ਲਗਾਤਾਰ ਜਾਰੀ ਰਹੀ। ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਹੈ। ਬੈਰੀਕੇਡ ਲਗਾ ਕੇ ਸਾਰਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

ਇੱਕ ਪਾਸੇ ਜਿੱਥੇ ਅੰਮ੍ਰਿਤਪਾਲ ਫਿਲਹਾਲ ਫਰਾਰ ਹੈ। ਉੱਥੇ ਹੀ ਅੰਮ੍ਰਿਤਪਾਲ ਦੇ ਚਾਚਾ ਤੇ ਉਸ ਦੇ ਡਰਾਈਵਰ ਨੇ ਸ਼ਨੀਵਾਰ ਅੱਧੀ ਰਾਤ ਆਪਣੇ ਆਪ ਨੂੰ ਪੁਲਿਸ ਦੇ ਸਾਹਮਣੇ ਪੇਸ਼ ਕਰ ਦਿੱਤਾ। ਐਸਐਸਪੀ ਜਲੰਧਰ ਦਿਹਾਤੀ ਸਵਰਨਦੀਪ ਸਿੰਘ ਨੇ ਚਾਚੇ ਅਤੇ ਡਰਾਈਵਰ ਦੇ ਆਤਮ ਸਮਰਪਣ ਦੀ ਪੁਸ਼ਟੀ ਕੀਤੀ ਹੈ। ਦੂਜੇ ਪਾਸੇ ਅਜਨਾਲਾ ਥਾਣੇ &lsquoਤੇ ਹਮਲੇ ਦੇ ਦੋਸ਼ੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਖਿਲਾਫ ਐਤਵਾਰ ਨੂੰ ਤਿੰਨ ਹੋਰ ਐੱਫਆਈਆਰ ਦਰਜ ਕੀਤੀ ਗਈ। ਜਲੰਧਰ ਦੇ ਪਿੰਡ ਸਲੇਮਾ ਤੋਂ ਮਿਲੀ ਉਸ ਦੀ ਕਾਲੇ ਰੰਗ ਦੀ ਇਸੂਜ਼ੂ ਗੱਡੀ &lsquoਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ।