image caption:

ਕੈਨੇਡਾ 'ਚ ਸਿੱਖ ਵਿਦਿਆਰਥੀ 'ਤੇ ਹਮਲਾ, ਪੱਗ ਲਾਹ ਕੇ ਕੇਸਾਂ ਤੋਂ ਫੜ ਘੜੀਸਿਆ

 ਕੈਨੇਡਾ ਵਿੱਚ ਸਿੱਖ ਵਿਦਿਆਰਥੀ ਉੱਪਰ ਹਮਲਾ ਹੋਇਆ ਹੈ। ਇਹ ਹਮਲਾ ਬ੍ਰਿਟਿਸ਼ ਕੋਲੰਬੀਆ &rsquoਚ ਹੋਇਆ ਹੈ। ਸਿੱਖ ਵਿਦਿਆਰਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਉਸ ਨੂੰ ਕਾਫੀ ਸੱਟਾਂ ਲੱਗੀਆਂ ਹਨ। ਵਿਦਿਆਰਥੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ &rsquoਚ ਭਾਰਤ ਦੇ ਸਿੱਖ ਵਿਦਿਆਰਥੀ &rsquoਤੇ ਅਣਪਛਾਤਿਆਂ ਦੇ ਸਮੂਹ ਨੇ ਹਮਲਾ ਕਰ ਦਿੱਤਾ। ਹਮਲੇ &rsquoਚ ਵਿਦਿਆਰਥੀ ਦੀ ਪੱਗ ਲਾਹ ਦਿੱਤੀ ਤੇ ਉਸ ਨੂੰ ਕੇਸਾਂ ਤੋਂ ਫੜ ਕੇ ਘੜੀਸਿਆ ਗਿਆ। ਗਗਨਦੀਪ ਸਿੰਘ (21) ਨੂੰ 17 ਮਾਰਚ ਨੂੰ ਹਾਈਵੇਅ 97 ਤੇ ਕੇਲੋਨਾ ਵਿੱਚ ਮੈਕਕਰੀ ਰੋਡ ਨੇੜੇ ਬੱਸ ਤੋਂ ਉਤਰਨ ਤੋਂ ਬਾਅਦ ਕੁੱਟਿਆ ਗਿਆ।

ਸਥਾਨਕ ਮੀਡੀਆ ਖਬਰਾਂ ਮੁਤਾਬਕ ਗਗਨਦੀਪ ਕਰਿਆਨੇ ਦੀ ਖਰੀਦਦਾਰੀ ਕਰਨ ਤੋਂ ਬਾਅਦ ਘਰ ਜਾ ਰਿਹਾ ਸੀ, ਜਦੋਂ ਬੱਸ 'ਤੇ ਉਸ ਦੀ 12 ਤੋਂ 15 ਸਾਲ ਦੀ ਉਮਰ ਦੇ ਮੁੰਡਿਆਂ ਦੇ ਝੜਪ ਹੋ ਗਈ। ਵਿਦਿਆਰਥੀ ਦੀਆਂ ਪਸਲੀਆਂ, ਮੂੰਹ, ਬਾਹਾਂ ਅਤੇ ਲੱਤਾਂ 'ਤੇ ਕਾਫ਼ੀ ਸੱਟਾਂ ਲੱਗੀਆਂ ਹਨ ਤੇ ਉਸ ਦਾ ਹਸਪਤਾਲ ਵਿੱਚ ਇਲਾਜ ਕੀਤਾ ਗਿਆ। ਉਧਰ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।