image caption:

ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਅਕਾਊਂਟ ਵੀ ਭਾਰਤ 'ਚ ਹੋਇਆ ਬੰਦ

 ਮਹਿਲ ਕਲਾਂ : 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ਦੇ ਚਲਦਿਆਂ ਭਾਰਤ 'ਚ ਕਈ ਟਵਿੱਟਰ ਖਾਤਿਆਂ 'ਤੇ ਰੋਕ ਲਗਾ ਦਿੱਤੀ ਗਈ ਹੈ । ਅੱਜ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ । ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਪੋਸਟਾਂ ਪਾਉਣ ਵਾਲੇ ਕਈ ਖਾਤਿਆਂ 'ਤੇ ਵੀ ਭਾਰਤ ਸਰਕਾਰ ਦੀ ਮੰਗ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ । ਇਸ ਤੋਂ ਇਲਾਵਾ ਦੋ ਪੱਤਰਕਾਰਾਂ ਦੇ ਖਾਤੇ ਵੀ ਰੋਕੇ ਗਏ ਹਨ ।