image caption:

ਅੰਮ੍ਰਿਤਪਾਲ ਸਿੰਘ ਮਾਮਲੇ ‘ਚ NIA ਦੀ 8 ਟੀਮਾਂ ਪਹੁੰਚੀਆਂ ਪੰਜਾਬ , ਜਾਂਚ ਸ਼ੁਰੂ

 ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਚੌਥੇ ਦਿਨ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੰਜਾਬ ਪੁਲਿਸ ਸੂਬੇ ਭਰ &lsquoਚ ਉਸ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਦੇ ਚਾਚੇ ਨੂੰ ਪੰਜਾਬ ਤੋਂ ਅਸਾਮ ਦੀ ਡਿਬਰੂਗੜ੍ਹ ਸੈਂਟਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।