image caption:

ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ : ਸੁਖਬੀਰ ਸਿੰਘ ਬਾਦਲ

 ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ਅਤੇ ਦਮਨਕਾਰੀ, ਦਹਿਸ਼ਤਮਈ ਰਾਜ ਲਈ ਪੰਜਾਬ ਵਿਚ ਕਠਪੁਤਲੀ ਆਮ ਆਦਮੀ ਪਾਰਟੀ ਸਰਕਾਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਾ ਹੈ । ਉਨ੍ਹਾਂ ਕਿਹਾ ਕਿ ਦੇਸ਼ ਭਗਤ ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਵਿਰੁੱਧ ਅਕਾਲੀ ਦਲ ਸਰਕਾਰ ਨੂੰ ਚਿਤਾਵਨੀ ਦਿੰਦਾ ਹੈ। ਉਨ੍ਹਾਂ ਪੰਜਾਬ ਦੇ ਨਿਰਦੋਸ਼ ਸਿੱਖ ਨੌਜਵਾਨਾਂ , ਖ਼ਾਸ ਕਰਕੇ ਅੰਮ੍ਰਿਤਧਾਰੀ ਨੌਜਵਾਨਾਂ ਦੀਆਂ ਸਿਰਫ ਸ਼ੱਕ ਦੇ ਅਧਾਰ &rsquoਤੇ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਗ੍ਰਿਫ਼ਤਾਰ ਕੀਤੇ ਗਏ ਸਾਰੇ ਨਿਰਦੋਸ਼ਾਂ ਦੀ ਰਿਹਾਈ ਦੀ ਮੰਗ ਕੀਤੀ ।