image caption:

ਪਰਵਾਸੀ ਪੰਜਾਬੀਆਂ ਦੀ ਜ਼ਿੰਦਗੀ ਨੂੰ ਪਰਦੇ ‘ਤੇ ਪੇਸ਼ ਕਰੇਗੀ ਫ਼ਿਲਮ ”ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ”

 ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ &lsquoਨੀਰੂ ਬਾਜਵਾ ਐਂਟਰਟੇਨਮੈਂਟ&rsquo ਅਤੇ &lsquoਘੈਂਟ ਬੁਆਏਜ ਐਂਟਰਟੇਨਮੈਂਟ&rsquo ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ &lsquoਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ&rsquo 24 ਮਾਰਚ ਨੂੰ ਦਰਸ਼ਕਾਂ ਦੇ ਰੂਬਰੂ ਕਰਨ ਜਾ ਰਿਹਾ ਹੈ।ਇਸ ਫਿਲਮ ਦੇ ਹਾਲ ਹੀ &lsquoਚ ਰਿਲੀਜ਼ ਹੋਏ ਸ਼ਾਨਦਾਰ ਟੀਜ਼ਰ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਹੋਰ ਵਧਾ ਦਿੱਤਾ ਹੈ।

ਇਸ ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਨੂੰ ਇੱਕੋਂ ਸਕਰੀਨ ਉੱਤੇ ਇਕੱਠੇ ਨਜ਼ਰ ਆਉਣਗੇ।ਇਸ ਫਿਲਮ ਨੂੰ ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਵਲੋਂ ਪ੍ਰੋਡਿਊਜ ਕੀਤਾ ਗਿਆ ਹੈ।ਜਿਵੇਂ ਕਿ ਅਸੀਂ ਟ੍ਰੇਲਰ ਤੋਂ ਦੇਖ ਸਕਦੇ ਹਾਂ ਕਿ ਫਿਲਮ ਕਹਾਣੀ ਦੇ ਉਸ ਹਿੱਸੇ ਨਾਲ ਵਾਕਿਫ਼ ਕਰਾਉਂਦੀ ਹੈ ਜੋ ਆਪਣੇ ਵਤਨ ਅਤੇ ਆਪਣੀ ਮਿੱਟੀ ਨੂੰ ਛੱਡ ਪ੍ਰਦੇਸਾਂ ਵਿੱਚ ਵੱਸ ਰਹੇ ਹਨ। ਇਹ ਲੜਾਈ ਹੋਂਦ ਅਤੇ ਹੱਕਾਂ ਦੀ ਹੈ ਜੋ ਸਾਡੀ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਦਰਸਾਉਂਦੀ ਹੈ।

ਫਿਲਮ ਦੇ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਹਨ ਅਤੇ ਫਿਲਮ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਗਈ ਹੈ ਜਿਨ੍ਹਾਂ ਨੇ &lsquoਮਾਂ ਦਾ ਲਾਡਲਾ&rsquo, &lsquoਗਲਵੱਕੜੀ&rsquo, ਅਤੇ &lsquoਮੈਂ ਤੇ ਬਾਪੂ&rsquo ਵਰਗੀਆਂ ਫਿਲਮਾਂ ਦੀ ਬਾਕਮਾਲ ਕਹਾਣੀ ਵੀ ਲਿਖੀ ਸੀ। ਇਸ ਫਿਲਮ ਦਾ ਬੈਕਗਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ, ਔਰ ਸੰਗੀਤ ਵੇਹਲੀ ਜਨਤਾ ਰਿਕੌਰਡਸ ਵਲੋਂ ਦਿੱਤਾ ਗਿਆ ਹੈ।ਆਪਣੀ ਆਉਣ ਵਾਲੀ ਫਿਲਮ ਦੇ ਟ੍ਰੇਲਰ ਨੂੰ ਪੇਸ਼ ਕਰਦੇ ਹੋਏ, ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ, &ldquoਇਹ ਫਿਲਮ ਦੇਸ਼ ਪ੍ਰਤੀ ਪਿਆਰ ਅਤੇ ਵਿਛੜਨ ਦੇ ਦਰਦ ਨੂੰ ਦਰਸਾਉਂਦੀ ਹੈ। ਸਾਡਾ ਫਿਲਮ ਨੂੰ ਪੇਸ਼ ਕਰਨ ਦਾ ਮਕਸਦ ਇਹ ਹੈ ਕਿ ਦਰਸ਼ਕ ਸਾਡੀ ਫਿਲਮ ਬਣਾਉਣ ਦੇ ਸੱਚੇ ਅਤੇ ਨੇਕ ਇਰਾਦੇ ਨੂੰ ਚੰਗੀ ਤਰ੍ਹਾਂ ਸਮਝ ਸਕਣ।

ਸਾਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਨਵੀਂ ਪੇਸ਼ਕਸ਼ ਨੂੰ ਆਪਣਾ ਭਰਪੂਰ ਪਿਆਰ ਦੇਣਗੇ।ਫਿਲਮ ਦੀ ਕਹਾਣੀ ਦੀ ਗੱਲ ਕਰਦਿਆਂ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਦਾ ਕਹਿਣਾਹੈ, &ldquoਮੈਂ ਇਸ ਫਿਲਮ ਦੀ ਕਹਾਣੀ ਨੂੰ ਆਪਣੇ ਇੰਨਾ ਕਰੀਬ ਦੇਖਿਆ ਕਿ ਮੈਨੂੰ ਇਹ ਸੱਚ-ਮੁੱਚ ਅਸਲੀ ਕਹਾਣੀ ਲਗਦੀ ਹੈ। ਮੈਨੂੰ ਬਹੁਤ ਹੀ ਖੁਸ਼ੀ ਹੋ ਰਹੀ ਹੈ ਕਿ ਫਿਲਮ ਦੇ ਟੀਜ਼ਰ ਨੂੰ ਦਰਸ਼ਕਾਂ ਨੇ ਆਪਣਾ ਇੰਨਾ ਪਿਆਰ ਦਿੱਤਾ। ਮੈਨੂੰ ਉਮੀਦ ਹੈ ਕਿ ਦਰਸ਼ਕ ਟ੍ਰੇਲਰ ਅਤੇ ਫਿਲਮ ਨੂੰ ਵੀ ਆਪਣਾ ਇੰਨਾ ਪਿਆਰ ਦੇਣਗੇ।&rdquoਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ&rdquo 24 ਮਾਰਚ 2023 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।