image caption:

4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਵੀ ਬੰਦ ਰਹੇਗਾ ਇੰਟਰਨੈੱਟ

 ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ ਪੀ ਐਸ ਚੌਂਕ ਤੋਂ ਲੈ ਕੇ ਹਵਾਈ ਅੱਡਾ ਮਾਰਗ 'ਤੱਕ ਕੁਝ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਉੱਪਰ ਪਾਬੰਦੀ 23 ਮਾਰਚ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਬਾਕੀ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾਵਾਂ ਅੱਜ 12 ਵਜੇ ਤੋਂ ਚਾਲੂ ਹੋ ਜਾਣਗੀਆਂ।