image caption:

ਅੰਮ੍ਰਿਤਪਾਲ ਮਾਮਲਾ : ਜੰਮੂ ਕਸ਼ਮੀਰ ਅਤੇ ਹਿਮਾਚਲ ਨਾਲ ਲੱਗਦੀ ਪੰਜਾਬ ਦੀਆਂ ਸਰਹੱਦਾਂ ਸੀਲ

 ਚੰਡੀਗੜ੍ਹ : ਪੰਜਾਬ ਵਿਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਜਾਰੀ ਹੈ।ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿਚ ਲੁਕੇ ਹੋਣ ਦਾ ਖਦਸ਼ਾ ਹੈ। ਜ਼ਿਲ੍ਹੇ ਦੀ ਸਾਰੀ ਐਂਟਰੀ ਅਤੇ ਐਗਜ਼ਿਟ ਪੁਆਇੰਟਸ &rsquoਤੇ ਨਾਕਾਬੰਦੀ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਖੇੜਾ ਵਿਚ ਵੀ ਫੋਰਸ ਤੈਨਾਤ ਹੈ। ਜੰਮੂ ਕਸ਼ਮੀਰ ਅਤੇ ਹਿਮਾਚਲ ਨਾਲ ਲੱਗਦੀ ਪੰਜਾਬ ਦੀਆਂ ਸਰਹੱਦਾਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਦੇ ਚਾਚਾ ਅਤੇ ਡਰਾਈਵਰ ਨੇ ਦੇਰ ਰਾਤ ਪੁਲਿਸ ਦੇ ਸਾਹਮਣੇ ਸਰੰਡਰ ਕਰ ਦਿੱਤਾ। ਦੋਵਾਂ ਨੇ ਚਿੱਟੀ ਮਰਸਡੀਜ਼ ਕਾਰ ਦੇ ਨਾਲ ਸਰੰਡਰ ਕੀਤਾ ਹੈ। ਜਿਸ ਦੀ ਵਰਤੋਂ ਅੰਮ੍ਰਿਤਪਾਲ ਕਰਦਾ ਸੀ। ਹੁਣ ਤੱਕ 114 ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਅਸਾਮ ਦੇ ਡਿਬਰੂਗੜ੍ਹ ਲਿਜਾਇਆ ਗਿਆ ਹੈ। ਇਸ ਵਿਚ ਉਨ੍ਹਾਂ ਦੇ ਫਾਇਨਾਂਸਰ ਦਲਜੀਤ ਸਿੰਘ ਕਲਸੀ ਵੀ ਸ਼ਾਮਲ ਹਨ।