image caption:

ਕੈਨੇਡਾ ‘ਚ 200 ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਹਾਈ ਕਮਿਸ਼ਨਰ ਦਾ ਰਸਤਾ ਰੋਕਿਆ , ਪ੍ਰੋਗਰਾਮ ਕੀਤਾ ਰੱਦ

 ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਤੋਂ ਦੂਰ ਹੈ। ਪੁਲਿਸ ਉਸ ਨੂੰ ਫੜਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਹਰ ਜਗ੍ਹਾ ਉਸਦੀ ਭਾਲ ਕਰ ਰਹੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਭਾਰਤ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਪ੍ਰਦਰਸ਼ਨਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦੇ ਵਿਰੋਧ ਦੀ ਖਬਰ ਕੈਨੇਡਾ ਤੋਂ ਵੀ ਸਾਹਮਣੇ ਆਈ ਹੈ, ਜਿਸ ਕਾਰਨ ਕੈਨੇਡਾ &lsquoਚ ਭਾਰਤ ਦੇ ਹਾਈ ਕਮਿਸ਼ਨਰ ਨੂੰ ਇਕ ਪ੍ਰੋਗਰਾਮ &lsquoਚ ਆਪਣਾ ਦੌਰਾ ਰੱਦ ਕਰਨਾ ਪਿਆ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਬਾਰੇ ਕਈ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਕਈ ਲੋਕ ਉਸ ਦੀ ਗ੍ਰਿਫਤਾਰੀ ਦੀਆਂ ਅਫਵਾਹਾਂ ਵੀ ਫੈਲਾ ਰਹੇ ਹਨ। ਗ੍ਰਿਫਤਾਰੀ ਦੀ ਅਫਵਾਹ ਕਾਰਨ ਕੈਨੇਡਾ &lsquoਚ ਇੰਡੋ-ਕੈਨੇਡੀਅਨ ਭਾਈਚਾਰੇ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਸ ਵਿਰੋਧ ਕਾਰਨ ਭਾਰਤੀ ਹਾਈ ਕਮਿਸ਼ਨਰ ਨੂੰ ਆਪਣਾ ਪ੍ਰੋਗਰਾਮ ਰੱਦ ਕਰਨਾ ਪਿਆ।

ਦੱਸਿਆ ਜਾ ਰਿਹਾ ਹੈ ਕਿ ਓਟਵਾ &lsquoਚ ਭਾਰਤ ਦੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਤਾਜ ਪਾਰਕ ਕਨਵੈਨਸ਼ਨ ਸੈਂਟਰ &lsquoਚ ਆਯੋਜਿਤ ਇਕ ਪ੍ਰੋਗਰਾਮ &lsquoਚ ਸ਼ਾਮਲ ਹੋਣ ਵਾਲੇ ਸਨ, ਜਦੋਂ 200 ਤੋਂ ਜ਼ਿਆਦਾ ਪ੍ਰਦਰਸ਼ਨਕਾਰੀ ਉਥੇ ਪਹੁੰਚ ਗਏ। ਕਈਆਂ ਦੇ ਹੱਥਾਂ ਵਿੱਚ ਤਲਵਾਰਾਂ ਵੀ ਸਨ। ਉਨ੍ਹਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਸੰਜੇ ਕੁਮਾਰ ਵਰਮਾ ਨੇ ਪ੍ਰੋਗਰਾਮ &lsquoਚ ਆਪਣੀ ਸ਼ਮੂਲੀਅਤ ਰੱਦ ਕਰ ਦਿੱਤੀ। ਦਰਅਸਲ ਬ੍ਰਿਟਿਸ਼ ਕੋਲੰਬੀਆ ਦੇ ਸਰੀ &lsquoਚ ਫ੍ਰੈਂਡਜ਼ ਆਫ ਇੰਡੀਆ ਐਂਡ ਕੈਨੇਡਾ ਫਾਊਂਡੇਸ਼ਨ ਵੱਲੋਂ ਰਿਸੈਪਸ਼ਨ ਦਾ ਆਯੋਜਨ ਕੀਤਾ ਗਿਆ ਸੀ। ਭਾਰਤ ਦੇ ਹਾਈ ਕਮਿਸ਼ਨਰ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਸੀ। ਮਾਮਲਾ ਐਤਵਾਰ ਸ਼ਾਮ ਦਾ ਦੱਸਿਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਪ੍ਰੋਗਰਾਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਘਟਨਾ ਵਾਲੀ ਥਾਂ &lsquoਤੇ ਪਹੁੰਚ ਗਏ ਸਨ। ਉਨ੍ਹਾਂ ਦੀ ਭਾਰੀ ਭੀੜ ਨੂੰ ਦੇਖਦਿਆਂ ਪੁਲਿਸ ਵੀ ਉਨ੍ਹਾਂ ਨੂੰ ਕਾਬੂ ਨਹੀਂ ਕਰ ਸਕੀ। ਇਸ ਕਾਰਨ ਸੰਜੇ ਕੁਮਾਰ ਵਰਮਾ ਨੂੰ ਵਾਪਸ ਜਾਣ ਦੀ ਸਲਾਹ ਦਿੱਤੀ ਗਈ।
ਤਲਾਸ਼ੀ ਮੁਹਿੰਮ ਜਾਰੀ ਹੈ

ਦੂਜੇ ਪਾਸੇ ਅਮਰਪਾਲ ਸਿੰਘ ਦੀ ਭਾਲ ਕਰ ਰਹੀ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਆਈਐਸਆਈਐਸ ਨਾਲ ਸਬੰਧ ਹੋ ਸਕਦੇ ਹਨ। ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਉਸ ਦੇ ਘਰ ਦੀ ਤਲਾਸ਼ੀ ਦੌਰਾਨ ਬੁਲੇਟ ਪਰੂਫ ਜੈਕੇਟ ਅਤੇ ਰਾਈਫਲ ਬਰਾਮਦ ਹੋਈ ਸੀ। ਅੰਮ੍ਰਿਤਪਾਲ ਸਿੰਘ ਖਿਲਾਫ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਤੇਜ਼ੀ ਨਾਲ ਜਾਰੀ ਹੈ। ਉਸ ਦੇ 4 ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।