image caption:

ਭਗੌੜੇ ਮੇਹੁਲ ਚੋਕਸੀ ਨੂੰ ਐਂਟੀਗੁਆ ਦੀ ਨਾਗਰਿਕਤਾ ਦਿਵਾਉਣ ‘ਚ ਭਾਜਪਾ ਸਰਕਾਰ ਨੇ ਕੀਤੀ ਮਦਦ : ਰਾਘਵ ਚੱਢਾ

 ਆਮ ਆਦਮੀ ਪਾਰਟੀ ਨੇ ਭਗੌੜੇ ਮੇਹੁਲ ਚੋਕਸੀ ਵਿਰੁੱਧ ਰੈੱਡ ਕਾਰਨਰ ਨੋਟਿਸ ਰੱਦ ਕਰਨ ਲਈ ਕੇਂਦਰ ਸਰਕਾਰ &lsquoਤੇ ਹਮਲਾ ਬੋਲਿਆ। &lsquoਆਪ&rsquo ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੀਬੀਆਈ-ਈਡੀ ਵਿਰੋਧੀ ਆਗੂਆਂ ਖ਼ਿਲਾਫ਼ ਸਖ਼ਤ ਰਹੀ ਹੈ। ਉਹ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਫਸਾਉਂਦੀ ਹੈ, ਪਰ ਹਜ਼ਾਰਾਂ ਕਰੋੜਾਂ ਦੀ ਠੱਗੀ ਮਾਰਨ ਵਾਲੇ ਭਾਜਪਾ ਦੇ ਦੋਸਤਾਂ ਨੂੰ ਕੁਝ ਨਹੀਂ ਕਰਦੀ।

ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਭਾਜਪਾ ਸਰਕਾਰ ਮੇਹੁਲ ਚੋਕਸੀ ਨੂੰ ਰੈੱਡ ਕਾਰਪੇਟ ਦੀ ਸੁਵਿਧਾ ਪ੍ਰਦਾਨ ਕਰ ਰਹੀ ਹੈ। ਪੂਰੀ ਭਾਜਪਾ ਉਸ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ।

&lsquoਈਡੀ-ਸੀਬੀਆਈ&rsquo &lsquoਤੇ ਸਵਾਲ ਉਠਾਉਂਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਦੀ ਈਡੀ-ਸੀਬੀਆਈ ਇੰਟਰਪੋਲ ਨੂੰ ਮੇਹੁਲ ਚੋਕਸੀ ਦੇ ਖਿਲਾਫ ਸਬੂਤ ਮੁਹੱਈਆ ਕਰਵਾਉਣ &lsquoਚ ਅਸਫਲ ਰਹੀ, ਇਸ ਲਈ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਨੂੰ ਰੱਦ ਕਰ ਦਿੱਤਾ। ਮੇਹੁਲ ਚੋਕਸੀ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ CBI-ED?

ਰਾਘਵ ਚੱਢਾ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਮੇਹੁਲ ਚੋਕਸੀ 2018 &lsquoਦਾਵੋਸ&rsquo &lsquoਵਰਲਡ ਇਕਨਾਮਿਕ ਫੋਰਮ&rsquo &lsquoਚ ਵੀ ਪ੍ਰਧਾਨ ਮੰਤਰੀ ਦੇ ਨਾਲ ਖੜ੍ਹੇ ਸਨ। ਇਹ ਫੋਟੋ ਵੀ ਜਾਰੀ ਕੀਤੀ ਗਈ ਸੀ। ਦੋ ਦਿਨ ਬਾਅਦ ਪੰਜਾਬ ਨੈਸ਼ਨਲ ਬੈਂਕ ਨੇ ਦੱਸਿਆ ਕਿ ਉਸ ਨੇ 13500 ਕਰੋੜ ਦਾ ਗਬਨ ਕੀਤਾ ਹੈ। ਪਰ ਐਫਆਈਆਰ ਦਰਜ ਹੋਣ ਤੱਕ ਕੇਂਦਰ ਸਰਕਾਰ ਨੇ ਮੇਹੁਲ ਚੋਕਸੀ ਦੀ ਮਿਲੀਭੁਗਤ ਨਾਲ ਉਸ ਨੂੰ ਭਾਰਤ ਤੋਂ ਫਰਾਰ ਕਰਵਾ ਦਿੱਤਾ ਸੀ।

ਜਦੋਂ ਉਹ ਐਂਟੀਗੁਆ ਭੱਜ ਗਿਆ ਤਾਂ ਭਾਜਪਾ ਸਰਕਾਰ ਨੇ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਐਂਟੀਗੁਆ ਦੀ ਨਾਗਰਿਕਤਾ ਲੈਣ ਲਈ ਐਨਓਸੀ ਜਾਰੀ ਕਰ ਦਿੱਤਾ। ਇਸ ਸਰਟੀਫਿਕੇਟ ਦੇ ਆਧਾਰ &lsquoਤੇ ਉਸ ਨੂੰ ਐਂਟੀਗੁਆ ਦੀ ਨਾਗਰਿਕਤਾ ਮਿਲੀ।

ਉਨ੍ਹਾਂ ਦੋਸ਼ ਲਾਇਆ ਕਿ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਨੇ ਭਾਰਤੀ ਜਨਤਾ ਪਾਰਟੀ ਨੂੰ ਕਰੋੜਾਂ ਰੁਪਏ ਦਾ ਚੰਦਾ ਦਿੱਤਾ ਹੈ। ਭਾਜਪਾ ਦੇ ਕਈ ਵੱਡੇ ਨੇਤਾਵਾਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ।

ਇਸੇ ਲਈ ਜਦੋਂ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕਰਕੇ ਭਾਰਤ ਸਰਕਾਰ ਤੋਂ ਉਸਦੇ ਖਿਲਾਫ ਸਬੂਤ ਮੰਗੇ ਤਾਂ ਭਾਜਪਾ ਸਰਕਾਰ ਨੇ ਜਾਣਬੁੱਝ ਕੇ ਇੰਟਰਪੋਲ ਨੂੰ ਕੋਈ ਸਬੂਤ ਨਹੀਂ ਦਿੱਤਾ, ਜਿਸ ਕਾਰਨ ਉਹ ਅੱਜ ਵਿਦੇਸ਼ਾਂ ਵਿੱਚ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ।

ਚੱਢਾ ਨੇ ਭਾਜਪਾ ਨੂੰ ਕਈ ਸਵਾਲ ਪੁੱਛੇ। ਉਸ ਨੇ ਪੁੱਛਿਆ ਕਿ ਮੇਹੁਲ ਚੋਕਸੀ ਨੂੰ ਕਿਸ ਨੇ ਕਿਹਾ ਕਿ ਉਸ ਦੇ ਖਿਲਾਫ ਜਾਂਚ ਹੋਵੇਗੀ, ਤਾਂ ਜੋ ਉਹ ਬਚ ਸਕੇ? ਮੇਹੁਲ ਚੋਕਸੀ ਨੇ ਭਾਜਪਾ ਨੂੰ ਕਿੰਨੇ ਕਰੋੜ ਰੁਪਏ ਦਾਨ ਕੀਤੇ? ਭਾਜਪਾ ਸਰਕਾਰ ਨੇ ਮੇਹੁਲ ਚੋਕਸੀ ਨੂੰ ਦੂਜੇ ਦੇਸ਼ ਦੀ ਨਾਗਰਿਕਤਾ ਲੈਣ ਲਈ NOC ਸਰਟੀਫਿਕੇਟ ਕਿਉਂ ਜਾਰੀ ਕੀਤਾ?

ਮੇਹੁਲ ਚੋਕਸੀ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀ ਸਬੰਧ ਹੈ? 2016 ਵਿੱਚ, ਮੇਹੁਲ ਚੋਕਸੀ ਦੇ ਖਿਲਾਫ ਜਾਂਚ ਲਈ ਪ੍ਰਧਾਨ ਮੰਤਰੀ ਦਫਤਰ ਨੂੰ ਇੱਕ ਪੱਤਰ ਸੌਂਪਿਆ ਗਿਆ ਸੀ, ਤਾਂ ਫਿਰ ਜਾਂਚ ਅਜੇ ਤੱਕ ਕਿਉਂ ਨਹੀਂ ਹੋਈ? ਕੀ ਮੇਹੁਲ ਚੋਕਸੀ, ਨੀਰਵ ਮੋਦੀ, ਵਿਜੇ ਮਾਲਿਆ ਅਤੇ ਲਲਿਤ ਮੋਦੀ ਵਰਗੇ ਭਗੌੜੇ ਭਾਜਪਾ &lsquoਚ ਸ਼ਾਮਲ ਹੋਣ ਜਾ ਰਹੇ ਹਨ? ਕਿਉਂਕਿ ਪਿਛਲੇ ਸਮੇਂ ਵਿੱਚ ਵੀ ਅਜਿਹਾ ਕਰਕੇ ਭਾਜਪਾ ਸਰਕਾਰ ਨੇ ਕਈ ਭ੍ਰਿਸ਼ਟ ਲੋਕਾਂ ਦੇ ਕੇਸ ਖਤਮ ਕੀਤੇ ਹਨ।