image caption:

ਨਵਜੋਤ ਕੌਰ ਸਿੱਧੂ ਨੇ ਅਪ੍ਰੇਸ਼ਨ ਅੰਮ੍ਰਿਤਪਾਲ ਬਾਰੇ ਆਖਿਆ- ਅਸੀਂ ਸਰਕਾਰ ਦੇ ਨਾਲ ਹਾਂ.

ਅੰਮ੍ਰਿਤਪਾਲ ਸਿੰਘ ਦੇ ਮੁੱਦੇ ਉਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਸੀਂ ਇਸ ਮਸਲੇ ਉਤੇ ਸਰਕਾਰ ਦੇ ਨਾਲ ਹਾਂ, ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜੋ ਕਦਮ ਚੁੱਕਣੇ ਚਾਹੀਦੇ ਹਨ, ਉਸ 'ਚ ਸਹਿਯੋਗ ਕਰਨਾ ਬਣਦਾ ਹੈ।

ਡੇਰਾਬੱਸੀ ਪਹੁੰਚੀ ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਨਵਜੋਤ ਸਿੰਘ ਸਿੱਧੂ ਪਹਿਲੀ ਅਪ੍ਰੈਲ ਨੂੰ ਰਿਹਾਅ ਹੋ ਸਕਦੇ ਹਨ। ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਬਾਦਲਾਂ 'ਤੇ ਨਿਸ਼ਾਨਾ ਸਾਧਿਆ।

ਉਨ੍ਹਾਂ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਜਿਸ਼ ਕਾਰਨ ਨਵਜੋਤ ਸਿੰਘ ਸਿੱਧੂ ਅੱਜ ਸਲਾਖਾਂ ਪਿੱਛੇ ਹੈ। ਅੰਮ੍ਰਿਤਪਾਲ ਮੁੱਦੇ ਨੂੰ ਲੈ ਕੇ ਨਵਜੋਤ ਕੌਰ ਨੇ ਕਿਹਾ ਕਿ ਅਸੀਂ ਸਰਕਾਰ ਦੇ ਨਾਲ ਹਾਂ, ਪੰਜਾਬ 'ਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਸਾਡਾ ਕੰਮ ਹੈ |

ਪੰਜਾਬ ਵਿਚ ਅਮਨ-ਕਾਨੂੰਨ ਕਾਇਮ ਰਹੇ ਅਤੇ ਮੇਰਾ ਮੰਨਣਾ ਹੈ ਕਿ ਸਰਕਾਰ ਜੋ ਵੀ ਕਰੇਗੀ, ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖ ਕੇ ਕਰੇਗੀ।