image caption:

ਪੰਜਾਬ ਵੱਲੋਂ ਹਿਮਾਚਲ ਦੇ ਜਲ ਸੈੱਸ ਖ਼ਿਲਾਫ਼ ਮਤਾ ਪਾਸ

ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਨੇ ਅੱਜ ਬਜਟ ਸੈਸ਼ਨ ਦੇ ਅਖ਼ੀਰਲੇ ਦਿਨ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ ਬਿਜਲੀ ਪ੍ਰਾਜੈਕਟਾਂ &rsquoਤੇ ਜਲ ਸੈੱਸ ਲਾਉਣ ਦੇ ਫ਼ੈਸਲੇ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਦਨ &rsquoਚ ਮਤਾ ਪੇਸ਼ ਕਰਨ ਮੌਕੇ ਵਿਰੋਧੀ ਧਿਰ ਕਾਂਗਰਸ ਗ਼ੈਰਹਾਜ਼ਰ ਰਹੀ। ਸਿੰਚਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਦਨ ਵਿੱਚ ਮਤਾ ਪੇਸ਼ ਕੀਤਾ ਜਿਸ ਨੂੰ ਬਹਿਸ ਮਗਰੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਨੇ ਇੱਕ ਸੁਰ &rsquoਚ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਆਰਡੀਨੈਂਸ ਜਾਰੀ ਕਰਕੇ ਲਾਏ ਜਲ ਸੈੱਸ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਅਤੇ ਇਸ ਨੂੰ ਫੌਰੀ ਵਾਪਸ ਲੈਣ ਦੀ ਅਪੀਲ ਕੀਤੀ। ਸਦਨ ਨੇ ਮਤਾ ਪਾਸ ਕਰ ਕੇ ਕੇਂਦਰ ਨੂੰ ਅਪੀਲ ਕੀਤੀ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਆਰਡੀਨੈਂਸ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਜਾਣ। ਚੇਤੇ ਰਹੇ ਕਿ ਹਿਮਾਚਲ ਸਰਕਾਰ ਨੇ 172 ਪਣ ਬਿਜਲੀ ਪ੍ਰਾਜੈਕਟਾਂ &rsquoਤੇ ਜਲ ਸੈੱਸ ਲਗਾ ਕੇ 4000 ਕਰੋੜ ਰੁਪਏ ਦੀ ਕਮਾਈ ਹੋਣ ਦਾ ਅਨੁਮਾਨ ਲਾਇਆ ਹੈ।

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਅੱਜ ਸਦਨ ਵਿੱਚ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਦੀ ਗੂੰਜ ਪਈ। &lsquoਆਪ&rsquo ਸਰਕਾਰ ਨੇ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ &rsquoਤੇ ਚਰਚਾ ਕਰ ਕੇ ਜਵਾਨੀ ਨੂੰ ਇੱਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਅਤੇ ਆਪਣੀ ਪਾਰਟੀ ਦੀ ਵਿਚਾਰਧਾਰਾ ਨੂੰ ਵੀ ਅੱਗੇ ਵਧਾਉਣ ਲਈ ਸਿਆਸੀ ਹੰਭਲਾ ਮਾਰਿਆ।