image caption:

ਯੂਕੇ ਵਿਚ ਤਿਰੰਗੇ ਦੀ ਬੇਅਦਬੀ ਕਰਨ ਵਾਲਿਆਂ ਦੇ ਰੱਦ ਹੋਣਗੇ ਪਾਸਪੋਰਟ

ਲੰਡਨ : ਦੇਸ਼ ਵਿਰੋਧੀ ਗਤੀਵਿਧੀਆਂ ਦੇ ਮਾਮਲੇ &rsquoਚ ਅੰਮ੍ਰਿਤਪਾਲ ਸਿੰਘ ਦੇ ਸਮਰਥਨ &rsquoਚ ਬਰਤਾਨੀਆ &rsquoਚ ਤਿਰੰਗੇ ਦਾ ਅਪਮਾਨ ਕਰਨ ਵਾਲੇ ਖਾਲਿਸਤਾਨੀ ਸਮਰਥਕਾਂ &rsquoਤੇ ਪੁਲਸ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਵਿਦੇਸ਼ &rsquoਚ ਬੈਠੇ ਖਾਲਿਸਤਾਨੀ ਸਮਰਥਕਾਂ ਦੇ ਪਾਸਪੋਰਟ ਰੱਦ ਕੀਤੇ ਜਾਣਗੇ। ਕੇਂਦਰ ਸਰਕਾਰ ਨੇ ਭਾਰਤੀ ਪਾਸਪੋਰਟਾਂ ਦੀ ਵਰਤੋਂ ਕਰਕੇ ਵਿਦੇਸ਼ੀ ਧਰਤੀ &rsquoਤੇ ਦੇਸ਼ ਵਿਰੁੱਧ ਸਾਜ਼ਿਸ਼ ਰਚਣ ਵਾਲਿਆਂ ਬਾਰੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ।

ਸੁਰੱਖਿਆ ਏਜੰਸੀਆਂ ਨੇ ਖਾਲਿਸਤਾਨ ਸਮਰਥਕਾਂ ਦੀਆਂ ਵੀਡੀਓਜ਼ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਤਿਰੰਗੇ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਕੇਂਦਰੀ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਖਾਲਿਸਤਾਨੀ ਪੰਜਾਬ ਦੇ ਕਿਹੜੇ ਸ਼ਹਿਰ ਅਤੇ ਪਿੰਡ ਨਾਲ ਸਬੰਧਤ ਹਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਕ ਦਰਜਨ ਲੋਕਾਂ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਵਿੱਚੋਂ ਇੱਕ ਜੰਡਿਆਲਾ ਗੁਰੂ ਦੇ ਇੱਕ ਪਿੰਡ ਦਾ ਵਸਨੀਕ ਹੈ। ਵੀਡੀਓ &rsquoਚ ਕੁਝ ਲੋਕ ਤਰਨਤਾਰਨ, ਮਜੀਠਾ, ਹੁਸ਼ਿਆਰਪੁਰ ਅਤੇ ਸੰਗਰੂਰ ਦੇ ਵੀ ਹਨ।