image caption:

ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਫਿਰ ਪਹੁੰਚੇ ਖਾਲਿਸਤਾਨੀ ਸਮਰਥਕ, ਵਧਾਈ ਗਈ ਸੁਰੱਖਿਆ

 ਸੈਨ ਫਰਾਂਸਿਸਕੋ &lsquoਚ ਐਤਵਾਰ ਨੂੰ ਹੋਏ ਹਮਲੇ ਤੋਂ ਬਾਅਦ ਇੱਕ ਵਾਰ ਫਿਰ ਖਾਲਿਸਤਾਨੀ ਸਮਰਥਕ ਭਾਰਤੀ ਦੂਤਘਰ ਦੇ ਬਾਹਰ ਪਹੁੰਚ ਗਏ। ਇੱਥੇ 200 ਤੋਂ ਵੱਧ ਦੀ ਗਿਣਤੀ ਵਿੱਚ ਪਹੁੰਚੇ ਖਾਲਿਸਤਾਨੀ ਸਮਰਥਕਾਂ ਦੇ ਹੱਥਾਂ ਵਿੱਚ ਝੰਡੇ ਸੀ।

ਇਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਦੇ ਖਦਸ਼ੇ ਦੇ ਮੱਦੇਨਜ਼ਰ ਸੈਨ ਫਰਾਂਸਿਸਕੋ ਪੁਲਿਸ ਭਾਰਤੀ ਦੂਤਾਵਾਸ ਦੇ ਬਾਹਰ ਮੌਜੂਦ ਸੀ। ਪ੍ਰਦਰਸ਼ਨਕਾਰੀਆਂ ਵਿੱਚ ਹਰ ਉਮਰ ਦੇ ਦਸਤਾਰਧਾਰੀ ਪੁਰਸ਼ ਸ਼ਾਮਲ ਸਨ ਜਿਨ੍ਹਾਂ ਨੇ ਖਾਲਿਸਤਾਨ ਪੱਖੀ ਨਾਅਰੇ ਲਾਏ।

ਪ੍ਰਦਰਸ਼ਨਕਾਰੀਆਂ ਨੇ ਅੰਗਰੇਜ਼ੀ ਤੇ ਪੰਜਾਬੀ ਦੋਵਾਂ ਭਾਸ਼ਾਵਾਂ &lsquoਚ ਭਾਰਤ ਵਿਰੋਧੀ ਭਾਸ਼ਣ ਦੇਣ ਲਈ ਮਾਈਕ ਦੀ ਵਰਤੋਂ ਕੀਤੀ ਤੇ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਲਈ ਪੰਜਾਬ ਪੁਲਿਸ ਨੂੰ ਨਿਸ਼ਾਨਾ ਬਣਾਇਆ। ਨਿਊਜ਼ ਏਜੰਸੀ ਏਐਨਆਈ ਦੇ ਪ੍ਰਤੀਨਿਧੀ ਨੇ ਜਦੋਂ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਭਾਰਤੀ ਮੀਡੀਆ &lsquoਤੇ ਹਮਲਾ ਕੀਤਾ ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਮਰਥਨ ਦਾ ਦੋਸ਼ ਲਗਾਇਆ।

ਦੱਸ ਦੇਈਏ ਕਿ ਐਤਵਾਰ ਨੂੰ ਖਾਲਿਸਤਾਨੀ ਸਮਰਥਕਾਂ ਨੇ ਸੈਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ &lsquoਤੇ ਹਮਲਾ ਕੀਤਾ ਸੀ। ਹਮਲੇ ਦੌਰਾਨ ਉੱਥੇ ਪੁਲਿਸ ਮੌਜੂਦ ਨਹੀਂ ਸੀ, ਜਿਸ ਦਾ ਫਾਇਦਾ ਉਠਾਉਂਦੇ ਹੋਏ ਖਾਲਿਸਤਾਨੀ ਸਮਰਥਕਾਂ ਨੇ ਥਾਂ-ਥਾਂ &lsquoਤੇ ਭੰਨਤੋੜ ਕੀਤੀ। ਹਮਲੇ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਘਟਨਾ ਨੂੰ ਲੈ ਕੇ ਅਮਰੀਕੀ ਸਰਕਾਰ ਨਾਲ ਨਾਰਾਜ਼ਗੀ ਜਤਾਈ ਸੀ।

ਹਮਲੇ ਦੇ ਦੋ ਦਿਨ ਬਾਅਦ ਬੁੱਧਵਾਰ ਨੂੰ, ਸੈਨ ਫਰਾਂਸਿਸਕੋ ਵਿੱਚ ਭਾਰਤ ਦੇ ਕੌਂਸਲ ਜਨਰਲ ਨਗੇਂਦਰ ਪ੍ਰਸਾਦ ਨੇ ਟਵੀਟ ਕੀਤਾ ਕਿ ਉਹ ਚੈਂਸਰੀ ਬਿਲਡਿੰਗ &lsquoਤੇ 19 ਮਾਰਚ ਨੂੰ ਹੋਏ ਹਮਲੇ ਬਾਰੇ ਚਰਚਾ ਕਰਨ ਲਈ ਚੀਫ ਸਕਾਟ ਨੂੰ ਮਿਲੇ। ਇਸ ਦੌਰਾਨ ਕੌਂਸਲੇਟ ਕੰਪਲੈਕਸ ਅਤੇ ਕਰਮਚਾਰੀਆਂ ਦੀ ਸੁਰੱਖਿਆ ਦਾ ਪੱਧਰ ਵਧਾਉਣ ਦੀ ਬੇਨਤੀ ਕੀਤੀ।