image caption:

ਸੰਸਦ ਮੈਂਬਰਸ਼ਿਪ ਰੱਦ ਹੋਣ ਤੇ ਬੋਲੇ ਰਾਹੁਲ ਗਾਂਧੀ - 'ਮੈਂ ਹਰ ਕੀਮਤ ਚੁਕਾਉਣ ਲਈ ਤਿਆਰ ਹਾਂ'

  ਲੋਕ ਸਭਾ ਸਕੱਤਰੇਤ ਨੇ ਸ਼ੁੱਕਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ। ਮੈਂ ਕੋਈ ਵੀ ਕੀਮਤ ਚੁਕਾਉਣ ਲਈ ਤਿਆਰ ਹਾਂ। ਦਰਅਸਲ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਅੱਜ ਲੋਕ ਸਭਾ ਸਕੱਤਰੇਤ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ।

ਵੀਰਵਾਰ (23 ਮਾਰਚ) ਨੂੰ ਸੂਰਤ ਦੀ ਇਕ ਅਦਾਲਤ ਨੇ ਉਸ ਨੂੰ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਠਹਿਰਾਉਂਦੇ ਹੋਏ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਨਾਲ ਹੀ 15,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ । ਹਾਲਾਂਕਿ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਸੂਰਤ ਕੋਰਟ ਦੇ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ 'ਤੇ ਤਲਵਾਰ ਲਟਕ ਰਹੀ ਸੀ।

ਦਰਅਸਲ, ਲੋਕ ਪ੍ਰਤੀਨਿਧਤਾ ਐਕਟ ਦੇ ਅਨੁਸਾਰ ਜੇਕਰ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਕਿਸੇ ਵੀ ਮਾਮਲੇ ਵਿੱਚ 2 ਸਾਲ ਤੋਂ ਵੱਧ ਦੀ ਸਜ਼ਾ ਹੋਈ ਹੈ ਤਾਂ ਉਨ੍ਹਾਂ ਦੀ ਮੈਂਬਰਸ਼ਿਪ (ਸੰਸਦ ਅਤੇ ਵਿਧਾਨ ਸਭਾ ਤੋਂ) ਰੱਦ ਹੋ ਜਾਵੇਗੀ। ਇੰਨਾ ਹੀ ਨਹੀਂ ਸਜ਼ਾ ਦੀ ਮਿਆਦ ਪੂਰੀ ਕਰਨ ਤੋਂ ਬਾਅਦ ਉਹ ਛੇ ਸਾਲ ਲਈ ਚੋਣ ਲੜਨ ਦੇ ਵੀ ਅਯੋਗ ਹਨ। ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਸਨ।

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਦੀ ਮਿਆਦ ਖਤਮ ਹੋ ਗਈ ਹੈ। ਹਾਲਾਂਕਿ ਰਾਹੁਲ ਲਈ ਆਪਣੀ ਮੈਂਬਰਸ਼ਿਪ ਬਰਕਰਾਰ ਰੱਖਣ ਦੇ ਸਾਰੇ ਰਸਤੇ ਬੰਦ ਨਹੀਂ ਕੀਤੇ ਗਏ ਹਨ। ਉਹ ਆਪਣੀ ਰਾਹਤ ਨੂੰ ਹਾਈ ਕੋਰਟ 'ਚ ਚੁਣੌਤੀ ਦੇ ਸਕਦੇ ਹਨ, ਜਿੱਥੇ ਸੂਰਤ ਸੈਸ਼ਨ ਕੋਰਟ ਦੇ ਫੈਸਲੇ 'ਤੇ ਰੋਕ ਲੱਗਣ 'ਤੇ ਮੈਂਬਰਸ਼ਿਪ ਬਚ ਸਕਦੀ ਹੈ। ਜੇਕਰ ਹਾਈਕੋਰਟ ਨੇ ਸਟੇਅ ਨਾ ਲਗਾਈ ਤਾਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ। ਅਜਿਹੇ 'ਚ ਜੇਕਰ ਸੁਪਰੀਮ ਕੋਰਟ ਵੱਲੋਂ ਸਟੇਅ ਵੀ ਦਿੱਤੀ ਜਾਂਦੀ ਹੈ ਤਾਂ ਵੀ ਉਸ ਦੀ ਮੈਂਬਰਸ਼ਿਪ ਬਚ ਸਕਦੀ ਹੈ ਪਰ ਜੇਕਰ ਉਨ੍ਹਾਂ ਨੂੰ ਉਪਰਲੀ ਅਦਾਲਤ ਤੋਂ ਰਾਹਤ ਨਹੀਂ ਮਿਲਦੀ ਤਾਂ ਰਾਹੁਲ ਗਾਂਧੀ 8 ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ।