image caption:

ਮੋਦੀ ਕੈਬਨਿਟ ਦਾ ਕਿਸਾਨਾਂ ਨੂੰ ਤੋਹਫਾ, ਵਧਾਇਆ MSP

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਈ ਵੱਡੇ ਫੈਸਲੇ ਲੈਂਦਿਆਂ ਕਿਸਾਨਾਂ ਅਤੇ ਆਮ ਨਾਗਰਿਕਾਂ ਨੂੰ ਤੋਹਫੇ ਦਿੱਤੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਕੈਬਨਿਟ ਨੇ ਕਈ ਅਹਿਮ ਫੈਸਲੇ ਲਏ ਹਨ। ਪਹਿਲਾ ਫੈਸਲਾ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਬਾਰੇ ਹੈ। ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਸਿਲੰਡਰ ਦੀ ਸਬਸਿਡੀ ਇੱਕ ਸਾਲ ਹੋਰ ਜਾਰੀ ਰਹੇਗੀ।

ਇਸ ਤੋਂ ਇਲਾਵਾ ਸਰਕਾਰ ਨੇ ਕਿਸਾਨਾਂ ਨੂੰ ਤੋਹਫ਼ੇ ਦਿੰਦੇ ਹੋਏ ਵੱਖ-ਵੱਖ ਖੇਤੀ ਉਤਪਾਦਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੈਅ ਕੀਤੇ ਹਨ। ਇਸ ਦੇ ਨਾਲ ਹੀ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵੀ ਵਾਧਾ ਕੀਤਾ ਗਿਆ ਹੈ। ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰਾਲੇ ਨੇ ਕਿਹਾ, "ਕਿਸਾਨਾਂ ਦੇ ਆਰਥਿਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰ ਸਰਕਾਰ ਵੱਖ-ਵੱਖ ਖੇਤੀ ਉਤਪਾਦਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ।"

ਸਾਲ 2018 ਵਿੱਚ ਪੇਸ਼ ਕੀਤੇ ਗਏ ਬਜਟ ਦੌਰਾਨ ਕੇਂਦਰ ਸਰਕਾਰ ਨੇ ਐਲਾਨ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਦੀ ਲਾਗਤ ਮੁੱਲ ਦਾ ਡੇਢ ਗੁਣਾ ਹੋਵੇਗਾ। CCEA ਨੇ ਸਾਲ 2023-24 ਵਿੱਚ ਜੂਟ ਲਈ 5,050 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਹੈ। ਇਹ ਲਾਗਤ ਕੀਮਤ ਤੋਂ ਲਗਭਗ 63 ਫੀਸਦੀ ਜ਼ਿਆਦਾ ਹੈ। ਇਹ 300 ਰੁਪਏ ਪ੍ਰਤੀ ਕੁਇੰਟਲ ਯਾਨੀ ਪਿਛਲੇ ਸਾਲ ਨਾਲੋਂ ਕਰੀਬ 6.3 ਫੀਸਦੀ ਵੱਧ ਹੈ।