image caption:

ਆਪ ਦੇ ਸੁਸ਼ੀਲ ਰਿੰਕੂ ਨੇ ਜਿੱਤੀ ਲੋਕ ਸਭਾ ਚੋਣ

 ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇੱਥੇ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ, ਜਦੋਂਕਿ ਕਾਂਗਰਸ ਦੂਜੇ ਨੰਬਰ &lsquoਤੇ ਰਹੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ &lsquoਚ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਦੀ ਮਦਦ ਨਾਲ ਕਾਂਗਰਸ ਦਾ 60 ਸਾਲ ਪੁਰਾਣਾ ਕਿਲਾ ਢਾਹ ਦਿੱਤਾ। &lsquoਆਪ&rsquo ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਦੇ ਵੱਡੇ ਫਰਸ ਨਾਲ ਹਰਾਇਆ। ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਉਪ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਏ ਸੀ। ਰਿੰਕੂ ਦੇ &lsquoਆਪ&rsquo &lsquoਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੀ ਸਿਆਸਤ ਬਦਲੀ। ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਕਾਫੀ ਸਮੇਂ ਤੋਂ ਯੋਗ ਉਮੀਦਵਾਰ ਦੀ ਤਲਾਸ਼ ਸੀ। ਇਸ ਤੋਂ ਬਾਅਦ ਪਾਰਟੀ ਨੇ ਸੁਸ਼ੀਲ ਰਿੰਕੂ &lsquoਤੇ ਸੱਟਾ ਲਗਾਇਆ।

ਦੱਸ ਦਈਏ ਕਿ ਰਿੰਕੂ ਨੇ 2017 ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇਪੀ ਦੀ ਟਿਕਟ ਕੱਟ ਕੇ ਵਿਧਾਨ ਸਭਾ ਚੋਣਾਂ ਜਿੱਤੀਆਂ ਸੀ। ਕਾਂਗਰਸ ਨੇ ਉਨ੍ਹਾਂ ਨੂੰ ਜਲੰਧਰ ਪੱਛਮੀ ਤੋਂ ਆਪਣਾ ਉਮੀਦਵਾਰ ਬਣਾਇਆ ਸੀ। ਉਹ 2022 ਤੱਕ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਤੇ ਉਨ੍ਹਾਂ ਦੀ ਸਰਕਾਰ ਵਿੱਚ ਆਪਣਾ ਸਿੱਕਾ ਚਲਾਇਆ।

ਨਾਲ ਹੀ ਰਿੰਕੂ ਦੀ ਕਪੂਰਥਲਾ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ ਕਾਫੀ ਨੇੜਤਾ ਹੈ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ ਨੇ &lsquoਆਪ&rsquo ਦੀ ਟਿਕਟ &lsquoਤੇ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੂੰ 4253 ਵੋਟਾਂ ਨਾਲ ਹਰਾਇਆ ਸੀ। ਹਾਰ ਤੋਂ ਬਾਅਦ ਕਾਂਗਰਸ ਨੇ ਵੀ ਸੁਸ਼ੀਲ ਰਿੰਕੂ ਤੋਂ ਦੂਰੀ ਬਣਾ ਲਈ।