ਜਲੰਧਰ ਜ਼ਿਮਣੀ ਚੋਣਾਂ ‘ਚ ਅਕਾਲੀ ਦਲ ਤੇ ਕਾਂਗਰਸ ਨੇ ਸਵੀਕਾਰੀ ਹਾਰ
 ਜਲੰਧਰ ਜ਼ਿਮਨੀ ਚੋਣ &lsquoਚ ਕਾਂਗਰਸ ਨੇ ਆਪਣੀ ਹਾਰ ਸਵੀਕਾਰ ਕਰ ਲਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਨਿਮਰਤਾ ਨਾਲ ਪ੍ਰਵਾਨ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਮੈਂ ਸੁਸ਼ੀਲ ਰਿੰਕੂ ਅਤੇ ਆਪ ਪਾਰਟੀ ਨੂੰ ਉਨ੍ਹਾਂ ਦੀ ਜਿੱਤ ਲਈ ਵਧਾਈ ਦਿੰਦਾ ਹਾਂ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਤੇ ਉਨ੍ਹਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ। ਅਸੀਂ ਜੇਤੂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈ ਦਿੰਦੇ ਹਾਂ ਤੇ ਉਮੀਦ ਹੈ ਕਿ ਆਮ ਆਦਮੀ ਪਾਰਟੀ ਵੋਟਰਾਂ ਦੀਆਂ ਉਮੀਦਾਂ &lsquoਤੇ ਖਰੀ ਉਤਰੇਗੀ।