image caption:

ਜਿੱਤ ‘ਤੇ ਸੁਸ਼ੀਲ ਰਿੰਕੂ ਨੇ ਜਲੰਧਰ ਵਾਲਿਆਂ ਦਾ ਕੀਤਾ ਧੰਨਵਾਦ

 ਜਲੰਧਰ ਲੋਕ ਸਭਾ ਜ਼ਿਮਨੀ ਚੋਣ &lsquoਚ ਮਿਲੀ ਜ਼ਬਰਦਸਤ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਈ ਕੈਬਨਿਟ ਮੰਤਰੀਆਂ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਦੇ ਨਾਲ ਹਰਪਾਲ ਚੀਮਾ, ਕੁਲਦੀਪ ਧਾਲੀਵਾਲ, ਹਰਜੋਤ ਬੈਂਸ, ਬ੍ਰਹਮ ਸ਼ੰਕਰ ਜਿਮਪਾ ਆਦਿ ਹਾਜ਼ਰ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਹ ਜਲੰਧਰ ਦੇ ਲੋਕਾਂ ਅਤੇ ਸਮੂਹ ਸਮਰਥਕਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਨੇ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਮੈਂ ਸਾਰਿਆਂ ਨਾਲ ਮਿਲ ਕੇ ਨਿਭਾਵਾਂਗਾ। ਮੈਂ ਜਲੰਧਰ ਅਤੇ ਪੰਜਾਬ ਦੇ ਮਸਲਿਆਂ ਨੂੰ ਅੱਗੇ ਲੈ ਕੇ ਜਾਵਾਂਗਾ ਅਤੇ ਕੇਂਦਰ ਸਰਕਾਰ ਦੇ ਜਿਹੜੇ ਪ੍ਰਾਜੈਕਟ ਪੰਜਾਬ ਵਿੱਚ ਬੰਦ ਪਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਉਨ੍ਹਾਂ ਟਵੀਟ ਕਰਕੇ ਕਿਹਾ ਸੀ ਕਿ ਮੈਂ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਸਾਹਿਬਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜੋ ਪੂਰੀ ਤਨਦੇਹੀ ਨਾਲ ਦਿਨ-ਰਾਤ ਕੰਮ ਕਰਦੇ ਰਹੇ, ਇਹ ਜਿੱਤ ਤੁਹਾਡੇ ਸਭ ਦੇ ਨਾਂ। ਮੈਂ ਤਹਾਡੇ ਸਭ ਨਾਲ ਵਾਅਦਾ ਕਰਦਾ ਹਾਂ ਕਿ ਹੁਣ ਜਲੰਧਰ ਤੇ ਪੰਜਾਬ ਦੀ ਅਵਾਜ਼ ਦੀ ਤਜਰਮਾਨੀ ਲੋਕ ਸਭਾ ਵਿੱਚ ਤੁਹਾਡੇ ਮੁਤਾਬਕ ਕਰਾਂਗਾ।