image caption:

ਸਚਿਨ ਤੇਂਦੂਲਕਰ ਨੇ ਧੋਖਾਧੜੀ ਦਾ ਕੇਸ ਕਰਵਾਇਆ ਦਰਜ

 ਮੁੰਬਈ - ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਨੇ ਵੀਰਵਾਰ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੇ ਸਾਈਬਰ ਸੈੱਲ 'ਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ। ਉਨ੍ਹਾਂ ਨੇ ਆਪਣੀ ਸ਼ਿਕਾਇਤ 'ਚ ਦੋਸ਼ ਲਾਇਆ ਕਿ ਇੰਟਰਨੈੱਟ 'ਤੇ ਚੱਲ ਰਹੇ ਫਰਜ਼ੀ ਇਸ਼ਤਿਹਾਰਾਂ 'ਚ ਉਨ੍ਹਾਂ ਦੇ ਨਾਂ, ਫੋਟੋ ਅਤੇ ਆਵਾਜ਼ ਦੀ ਵਰਤੋਂ ਕੀਤੀ ਗਈ ਹੈ।
ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਵਿਚ ਆਈਪੀਸੀ ਦੀ ਧਾਰਾ 420, 465 ਅਤੇ 500 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਸ ਵਿਚ ਧੋਖਾਧੜੀ, ਜਾਅਲਸਾਜ਼ੀ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਸ਼ਾਮਲ ਹਨ। ਸਚਿਨ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਪੁਲਿਸ ਦੇ ਸਾਈਬਰ ਸੈੱਲ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਸ਼ਿਕਾਇਤ ਤੇਂਦੁਲਕਰ ਵੱਲੋਂ ਉਨ੍ਹਾਂ ਦੇ ਨਿੱਜੀ ਸਹਾਇਕ ਨੇ ਦਰਜ ਕਰਵਾਈ ਹੈ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਇੰਟਰਨੈੱਟ 'ਤੇ ਚੱਲ ਰਹੇ ਫਰਜ਼ੀ ਇਸ਼ਤਿਹਾਰ 'ਚ ਸਚਿਨ ਦੇ ਨਾਂ, ਫੋਟੋ ਅਤੇ ਆਵਾਜ਼ ਦੀ ਵਰਤੋਂ ਕੀਤੀ ਗਈ ਹੈ।