image caption:

ਜਲੰਧਰ 'ਚ ਕਾਂਗਰਸ ਦੀ ਹਾਰ 'ਤੇ ਨਵਜੋਤ ਸਿੱਧੂ ਦਾ ਟਵੀਟ, ਕਿਹਾ- ਇਹ ਜ਼ਿਮਨੀ ਚੋਣ ਸਿਰਫ਼ ਪੁਲਿਸ ਐਕਸ਼ਨ ਸੀ

 ਜਲੰਧਰ - ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਨਵਜੋਤ ਸਿੱਧੂ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੀ ਹਾਰ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਜਿੱਤ 'ਤੇ ਟਵੀਟ ਕੀਤਾ ਹੈ। ਸਿੱਧੂ ਨੇ ਜਲੰਧਰ ਉਪ ਚੋਣ ਵਿਚ ਕਾਂਗਰਸ ਦੀ ਹਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਦੀ ਜਿੱਤ ਨੂੰ ਪੁਲਿਸ ਦੀ ਕਾਰਵਾਈ ਕਰਾਰ ਦਿੱਤਾ। ਇਸ ਦੇ ਨਾਲ ਹੀ ਕਰਨਾਟਕ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ 'ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਵਧਾਈ ਦਿੱਤੀ।

ਸਿੱਧੂ ਨੇ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਆਪਣੇ ਟਵੀਟ 'ਚ ਲਿਖਿਆ ਕਿ ਕਰਨਾਟਕ ਚੋਣਾਂ ਸੂਬੇ 'ਚ ਭ੍ਰਿਸ਼ਟਾਚਾਰ ਅਤੇ ਕਮਿਸ਼ਨ ਦੀ ਰਾਜਨੀਤੀ ਦੇ ਖਿਲਾਫ਼ ਫ਼ੈਸਲਾ ਹੈ ਅਤੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਕੰਮਕਾਜ ਨੂੰ ਲੋਕਤੰਤਰ ਦੀ ਆੜ 'ਚ ਛੁਪਾਇਆ ਗਿਆ ਹੈ। ਰਾਹੁਲ ਗਾਂਧੀ ਦੀ ਅਯੋਗਤਾ ਅਤੇ "40% ਸਰਕਾਰ" ਕਰਨਾਟਕ ਕਾਂਗਰਸ ਦੀ ਜਿੱਤ ਦੇ ਕਾਰਕ ਹਨ, ਖੜਗੇ ਜੀ ਦੀ ਅਗਵਾਈ ਹੇਠ ਸਾਡੇ ਨੇਤਾਵਾਂ ਨੇ ਸਮੂਹਿਕ ਤਾਲਮੇਲ ਵਾਲੇ ਯਤਨ ਕੀਤੇ।