image caption:

ਪੰਜਾਬ 'ਚ ਗਰਮੀ ਦਾ ਕਹਿਰ, ਕਈ ਜ਼ਿਲ੍ਹਿਆ 'ਚ ਪਾਰਾ 44 ਤੋਂ ਪਾਰ

 ਹਰਿਆਣਾ-ਪੰਜਾਬ 'ਚ ਗਰਮੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਜਿੱਥੇ ਹਰਿਆਣਾ ਵਿੱਚ ਪਾਰਾ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਜਦੋਂ ਕਿ ਪੰਜਾਬ ਵਿੱਚ ਪਾਰਾ 44 ਨੂੰ ਪਾਰ ਕਰ ਗਿਆ ਹੈ। ਸ਼ਨੀਵਾਰ ਨੂੰ ਹਰਿਆਣਾ ਦਾ ਮਹਿੰਦਰਗੜ੍ਹ ਜ਼ਿਲ੍ਹਾ ਸੂਬੇ ਦਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 45.01 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਤਰ੍ਹਾਂ ਫਰੀਦਾਬਾਦ ਦੇ ਬੋਪਾਨੀ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਰਿਹਾ। ਸ਼ਨੀਵਾਰ ਨੂੰ ਵੀ ਹਰਿਆਣਾ ਦੇ ਕਈ ਜ਼ਿਲਿਆਂ 'ਚ ਧੂੜ ਭਰੀ ਹਨੇਰੀ ਚੱਲੀ। ਮਈ ਦੇ ਦੂਜੇ ਹਫ਼ਤੇ ਤੋਂ ਹੀ ਗਰਮੀ ਨੇ ਆਪਣਾ ਰੁਖ਼ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।

ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਜਾਂ 40 ਡਿਗਰੀ ਦੇ ਆਸ-ਪਾਸ ਰਿਹਾ। ਮੌਸਮ ਵਿਭਾਗ ਅਨੁਸਾਰ ਪੂਰਬੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਵੀ ਗਰਮੀ ਦਾ ਅਸਰ ਦੇਖਣ ਨੂੰ ਮਿਲਿਆ। ਖੁਸ਼ਕ ਪੱਛਮੀ ਹਵਾਵਾਂ ਦਾ ਅਸਰ ਦੇਸ਼ ਦੇ ਉੱਤਰ-ਪੱਛਮੀ ਅਤੇ ਮੱਧ ਭਾਰਤ 'ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ 'ਚ ਹੀਟਵੇਵ ਮਹਿਸੂਸ ਕੀਤੀ ਜਾ ਰਹੀ ਹੈ।