image caption:

ਬਠਿੰਡਾ ਜੇਲ੍ਹ ਵਿਚ 50 ਕੈਦੀਆਂ ਵੱਲੋਂ ਤਿੰਨ ਦਿਨਾਂ ਤੋਂ ਭੁੱਖ ਹੜਤਾਲ , ਬੈਰਕਾਂ ਵਿਚ ਟੀਵੀ ਲਾਉਣ ਦੀ ਮੰਗ

 ਬਠਿੰਡਾ : ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਹਾਈ ਸਕਿਓਰਿਟੀ ਜੇਲ੍ਹ ਵਿੱਚ ਬੰਦ 50 ਕੈਦੀਆਂ ਦੀ ਭੁੱਖ ਹੜਤਾਲ ਚੌਥੇ ਦਿਨ ਵੀ ਜਾਰੀ ਹੈ। ਇਸ ਹੜਤਾਲ ਵਿੱਚ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਨਾਮਜ਼ਦ ਮੁਲਜ਼ਮਾਂ ਸਮੇਤ ਹੋਰ ਕੈਦੀ ਸ਼ਾਮਲ ਹਨ। ਇਨ੍ਹਾਂ ਕੈਦੀਆਂ ਨੇ ਪਿਛਲੇ 3 ਦਿਨਾਂ ਤੋਂ ਕੁਝ ਨਹੀਂ ਖਾਧਾ ਹੈ। ਇਸ ਦਾ ਕਾਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਦਰਅਸਲ ਨਾਭਾ ਜੇਲ੍ਹ ਬ੍ਰੇਕ ਕਾਂਡ ਦੇ ਦੋਸ਼ੀ ਗੁਰਪ੍ਰੀਤ ਸਿੰਘ ਅਤੇ ਹੋਰ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਬੈਰਕਾਂ ਵਿਚ ਟੀਵੀ ਲਾਉਣ ਦੀ ਮੰਗ ਕੀਤੀ ਹੈ।

ਮੁਲਜ਼ਮ ਕੈਦੀ ਗੁਰਪ੍ਰੀਤ ਸਿੰਘ ਦੇ ਪਿਤਾ ਜਗੀਰ ਸਿੰਘ ਸੇਖੋਂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਫੋਨ &rsquoਤੇ ਗੱਲ ਕੀਤੀ। ਪੁੱਤਰ ਨੇ ਦੱਸਿਆ ਕਿ ਸਵੇਰ ਤੋਂ ਲੈ ਕੇ ਰਾਤ ਤੱਕ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਸਹੂਲਤ ਨਹੀਂ ਦਿੱਤੀ ਜਾਂਦੀ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਟੀਵੀ ਦਾ ਪ੍ਰਬੰਧ ਕਰਨ ਲਈ ਕਿਹਾ, ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਆਪਣੇ ਖਰਚੇ &rsquoਤੇ ਟੀਵੀ ਲਗਾਉਣ ਦੀ ਇਜਾਜ਼ਤ ਮੰਗੀ ਹੈ।