image caption:

ਸਾਬਕਾ ਮੰਤਰੀ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

 ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਗਿਲਜੀਆਂ ਖਿਲਾਫ ਹੋਏ ਭ੍ਰਿਸ਼ਟਾਚਾਰ ਮਾਮਲੇ ਵਿੱਚ ਦਰਜ ਐੱਫ.ਆਈ.ਆਰ. ਵਿੱਚ ਅਗਾਊਂਡ ਜ਼ਮਾਨਤ ਦੀ ਮੰਗ &lsquoਤੇ ਅਦਾਲਤ ਨੇ ਪਟੀਸ਼ਨਕਰਤਾ ਨੂੰ ਜਾਂਚ ਵਿੱਚ ਸ਼ਾਲਮ ਹੋਣ ਦਾ ਹੁਕਮ ਦਿੱਤਾ ਹੈ। ਨਾਲ ਹੀ ਸਪੱਸ਼ਟ ਕੀਤਾ ਹੈ ਕਿ ਜੇ ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰਨਗੇ ਤਾਂ ਉਨ੍ਹਾਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਦਾ ਲਾਭ ਵਾਪਸ ਲੈ ਲਿਆ ਜਾਏਗਾ। ਹਾਈਕੋਟ ਨੇ ਉਨ੍ਹਾਂ ਦੀ ਸੁਣਵਾਈ ਚਾਰ ਜੁਲਾਈ ਤੱਕ ਟਾਲਦੇ ਹੋਏ ਗ੍ਰਿਫਤਾਰੀ &lsquoਤੇ ਰੋਕ ਜਾਰੀ ਰਖੀ ਹੈ।

ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਮੁਹਾਲੀ ਵਿੱਚ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ। ਗਿਲਜੀਆਂ ਨੇ ਇਸ ਐਫਆਈਆਰ ਵਿੱਚ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ &lsquoਚ ਕਿਹਾ ਗਿਆ ਹੈ ਕਿ ਇਸ ਮਾਮਲੇ &lsquoਚ ਪਟੀਸ਼ਨਕਰਤਾ ਨੂੰ ਦੋਸ਼ੀ ਬਣਾਇਆ ਗਿਆ ਹੈ। ਇਹ ਐਫਆਈਆਰ ਇੱਕ ਸਾਜ਼ਿਸ਼ ਵਜੋਂ ਦਰਜ ਕੀਤੀ ਗਈ ਹੈ ਅਤੇ ਪਟੀਸ਼ਨਰ ਸਿਆਸੀ ਬਦਨਾਮੀ ਦਾ ਸ਼ਿਕਾਰ ਹੋਇਆ ਹੈ।