image caption:

ਨਿਊਜ਼ੀਲੈਂਡ ਦੇ ਹੋਸਟਲ ‘ਚ ਲੱਗੀ ਭਿਆਨਕ ਅੱਗ, 6 ਮਰੇ, 20 ਲੋਕ ਲਾਪਤਾ

 ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ &lsquoਚ ਮੰਗਲਵਾਰ ਦੁਪਹਿਰ 12.30 ਵਜੇ ਚਾਰ ਮੰਜ਼ਿਲਾ ਹੋਸਟਲ &lsquoਚ ਅੱਗ ਲੱਗ ਗਈ। ਇਸ &lsquoਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਦੇ ਕਰੀਬ ਲੋਕ ਲਾਪਤਾ ਹਨ। ਹੋਸਟਲ ਦਾ ਨਾਂ ਲੋਫਰਸ ਲਾਜ ਹੋਸਟਲ ਹੈ, ਜਿਸ ਵਿੱਚ 92 ਕਮਰੇ ਸਨ। ਅੱਗ &lsquoਤੇ ਕਾਬੂ ਪਾਉਣ ਲਈ 90 ਫਾਇਰ ਫਾਈਟਰਜ਼ ਅਤੇ 20 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕੰਮ ਕੀਤਾ।

ਉਨ੍ਹਾਂ ਨੇ 50 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ, ਜਿਨ੍ਹਾਂ &lsquoਚੋਂ 5 ਲੋਕਾਂ ਨੂੰ ਹੋਸਟਲ ਦੀ ਛੱਤ ਤੋਂ ਬਚਾਇਆ ਗਿਆ। ਇੱਕ ਬੰਦੇ ਨੇ ਜਾਨ ਬਚਾਉਣ ਲਈ ਤੀਜੀ ਮੰਜ਼ਿਲ ਤੋਂ ਛਾਲ ਵੀ ਮਾਰ ਦਿੱਤੀ, ਜੋ ਕਿ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਐਮਰਜੈਂਸੀ ਸੇਵਾਵਾਂ ਅਜੇ ਵੀ ਲਾਪਤਾ ਲੋਕਾਂ ਦੀ ਭਾਲ ਕਰ ਰਹੀਆਂ ਹਨ। ਇਸ ਦੇ ਲਈ ਆਮ ਨਾਗਰਿਕਾਂ ਦੀ ਮਦਦ ਵੀ ਮੰਗੀ ਗਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਸ਼ੱਕ ਹੈ ਕਿ ਕਿਸੇ ਨੇ ਜਾਣ ਬੁੱਝ ਕੇ ਅੱਗ ਲਗਾਈ ਹੋਵੇ।