image caption:

ਅਮਰੀਕਾ ‘ਚ ਫਿਰ ਚੱਲੀਆਂ ਭੀੜ ‘ਤੇ ਗੋਲੀਆਂ

 ਅਮਰੀਕਾ ਦੇ ਦੱਖਣ-ਪੱਛਮੀ ਸੂਬੇ ਨਿਊ ਮੈਕਸੀਕੋ &lsquoਚ ਸੋਮਵਾਰ ਨੂੰ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ, ਜਿਸ &lsquoਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਪੁਲਿਸ ਕਰਮਚਾਰੀਆਂ ਸਮੇਤ 9 ਲੋਕ ਜ਼ਖਮੀ ਹੋ ਗਏ। ਇਸ ਘਟਨਾ ਨੂੰ 18 ਸਾਲਾਂ ਹਮਲਾਵਰ ਨੇ ਅੰਜਾਮ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਹਮਲਾਵਰ ਵੀ ਮਾਰਿਆ ਗਿਆ। ਗੋਲੀਬਾਰੀ ਦੀ ਘਟਨਾ ਫਾਰਮਿੰਗਟਨ ਵਿੱਚ ਵਾਪਰੀ, ਜਿੱਥੇ ਕਰੀਬ 50 ਹਜ਼ਾਰ ਲੋਕ ਰਹਿੰਦੇ ਹਨ।

ਸੱਤ ਜ਼ਖ਼ਮੀਆਂ ਨੂੰ ਇੱਥੋਂ ਦੇ ਸਾਨ ਜੁਆਨ ਖੇਤਰੀ ਮੈਡੀਕਲ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹਨਾਂ ਵਿੱਚ ਇੱਕ ਫਾਰਮਿੰਗਟਨ ਪੁਲਿਸ ਅਧਿਕਾਰੀ ਅਤੇ ਇੱਕ ਰਾਜ ਪੁਲਿਸ ਅਧਿਕਾਰੀ ਸ਼ਾਮਲ ਹਨ। ਫਾਰਮਿੰਗਟਨ ਪੁਲਿਸ ਦੇ ਡਿਪਟੀ ਚੀਫ਼ ਬੈਰਿਕ ਕਰਮ ਨੇ ਕਿਹਾ ਕਿ ਦੋਵੇਂ ਅਧਿਕਾਰੀ ਸਥਿਰ ਹਾਲਤ ਵਿੱਚ ਹਨ।

ਸ਼ਹਿਰ ਦੇ ਪੁਲਿਸ ਵਿਭਾਗ ਨੇ ਹਮਲਾਵਰ ਦੀ ਪਛਾਣ ਨਹੀਂ ਦੱਸੀ ਅਤੇ ਨਾ ਹੀ ਇਸ ਹਮਲੇ ਵਿੱਚ ਮਾਰੇ ਗਏ ਅਤੇ ਜ਼ਖਮੀ ਹੋਏ ਲੋਕਾਂ ਦੀ ਗਿਣਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਨੇ ਇਹ ਵੀ ਨਹੀਂ ਦੱਸਿਆ ਕਿ ਹਮਲੇ ਦੇ ਪਿੱਛੇ ਕੀ ਕਾਰਨ ਹੋ ਸਕਦੇ ਹਨ ਅਤੇ ਹਮਲਾਵਰ ਨੇ ਕਿਸ ਤਰ੍ਹਾਂ ਦੇ ਹਥਿਆਰ ਦੀ ਵਰਤੋਂ ਕੀਤੀ ਸੀ। ਹਾਲਾਂਕਿ ਪੁਲਿਸ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਇਲਾਕਾ ਫਿਲਹਾਲ ਖਤਰੇ ਤੋਂ ਬਾਹਰ ਹੈ।