image caption:

ਅਖੰਡ ਪਾਠ ਕਰਵਾਉਣ ਨੂੰ ਲੈ ਕੇ 2 ਗੁੱਟਾਂ ‘ਚ ਟਕਰਾਅ, ਫਰੀਦਕੋਟ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਫਾਈਰਿੰਗ

 ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਗੁਰਦੁਆਰੇ ਦੇ ਬਾਹਰ ਸੋਮਵਾਰ ਰਾਤ ਨੂੰ ਗੋਲੀਬਾਰੀ ਹੋਈ। ਇਸ ਮਾਮਲੇ &lsquoਚ ਕਾਰਵਾਈ ਕਰਦੇ ਹੋਏ ਥਾਣਾ ਸਦਰ ਫਰੀਦਕੋਟ ਦੀ ਪੁਲਿਸ ਨੇ ਪਿੰਡ ਵਾਸੀਆਂ ਦੀ ਸ਼ਿਕਾਇਤ &lsquoਤੇ ਜਸਵੰਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪਿੰਡ ਵਾਸੀਆਂ ਨੇ ਉਸ &lsquoਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।

ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਕਮੇਟੀ ਮੈਂਬਰ ਗੋਲੇਵਾਲਾ ਨੇੜਲੇ ਪਿੰਡ ਨੱਥਾਂਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਆਪਸ ਵਿੱਚ ਉਲਝ ਗਏ। ਝਗੜਾ ਵਧਦੇ ਹੀ ਇੱਕ ਪਾਸੇ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਗ੍ਰੰਥੀ ਬਦਲਣ ਦੀ ਮੰਗ ਨੂੰ ਲੈ ਕੇ ਝਗੜਾ ਹੋਇਆ ਸੀ।