image caption:

ਪਹਿਲਵਾਨਾਂ ਦੀ ਸਮ੍ਰਿਤੀ ਇਰਾਨੀ ਨੂੰ ਖੁੱਲ੍ਹੀ ਚਿੱਠੀ, ਮਹਿਲਾ ਸੰਸਦ ਮੈਂਬਰਾਂ ਤੋਂ ਕੀਤੀ ਸਮਰਥਨ ਦੀ ਮੰਗ

ਨਵੀਂ ਦਿੱਲੀ - ਜੰਤਰ-ਮੰਤਰ 'ਤੇ ਪਿਛਲੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਸਮੇਤ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਨੂੰ ਖੁੱਲ੍ਹਾ ਪੱਤਰ ਲਿਖਿਆ ਹੈ।ਇਸ ਪੱਤਰ ਵਿੱਚ ਪਹਿਲਵਾਨਾਂ ਨੇ ਭਾਜਪਾ ਦੀ ਮਹਿਲਾ ਸੰਸਦ ਮੈਂਬਰਾਂ ਤੋਂ ਸਮਰਥਨ ਦੀ ਮੰਗ ਕੀਤੀ ਹੈਤਾਂ ਜੋ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕਾਰਵਾਈ ਕੀਤੀ ਜਾ ਸਕੇ।ਪਹਿਲਵਾਨਾਂ ਦਾ ਕਹਿਣਾ ਹੈ ਕਿ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਨਾਅਰਾ ਬੁਲੰਦ ਕਰਨ ਵਾਲੀ ਇਸ ਮਹਿਲਾ ਸੰਸਦ ਮੈਂਬਰ ਨੂੰ ਸਾਡੇ ਦੁੱਖਾਂ 'ਚ ਸ਼ਾਮਲ ਹੋ ਕੇ ਸਾਡਾ ਸਾਥ ਦੇਣਾ ਚਾਹੀਦਾ ਹੈ।ਦੱਸ ਦੇਈਏ ਕਿ ਪਹਿਲਵਾਨਾਂ ਨੇ 16 ਮਈ ਨੂੰ ਦੇਸ਼ ਭਰ ਦੇ ਸਾਰੇ ਜਿ਼ਲ੍ਹਾ ਹੈੱਡਕੁਆਰਟਰਾਂ 'ਤੇ ਇੱਕ ਰੋਜ਼ਾ ਸੱਤਿਆਗ੍ਰਹਿ ਕਰਨ ਦੀ ਵੀ ਮੰਗ ਕੀਤੀ ਹੈ।
ਜੰਤਰ-ਮੰਤਰ 'ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਨੇਸ਼ ਫੋਗਾਟ ਨੇ ਕਿਹਾ ਕਿ ਸਾਨੂੰ ਧਰਨੇ 'ਤੇ ਬੈਠੇ 22 ਦਿਨ ਹੋ ਗਏ ਹਨ।ਪਰ ਭਾਜਪਾ ਦਾ ਕੋਈ ਆਗੂ ਸਾਡੇ ਕੋਲ ਨਹੀਂ ਆਇਆ।ਕੋਈ ਮਹਿਲਾ ਸੰਸਦ ਮੈਂਬਰ ਵੀ ਨਹੀਂ ਆਈ।ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦਾ ਨਾਅਰਾ ਦੇਣ ਵਾਲੇ ਸਾਡੇ ਦੁੱਖ ਵਿੱਚ ਸ਼ਾਮਲ ਨਹੀਂ ਹੋਏ। ਅਸੀਂ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਨੂੰ ਖੁੱਲ੍ਹਾ ਪੱਤਰ ਲਿਖ ਕੇ ਸਮਰਥਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਸਮਾਜ ਦੇ ਸਾਰੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਡੀ ਲੜਾਈ ਵਿੱਚ ਸਾਡਾ ਸਾਥ ਦੇਣ।