image caption:

ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਪਹਿਲਵਾਨ

 ਦਿੱਲੀ ਦੇ ਜੰਤਰ-ਮੰਤਰ &lsquoਤੇ ਪਹਿਲਵਾਨਾਂ ਦੀ ਹੜਤਾਲ ਅੱਜ ਵੀ ਜਾਰੀ ਹੈ। ਪਹਿਲਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਜਿਨਸੀ ਸ਼ੋਸ਼ਣ ਦੇ ਦੋਸ਼ੀ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ। ਇਸ ਦੌਰਾਨ ਧਰਨੇ &rsquoਤੇ ਬੈਠੇ ਪਹਿਲਵਾਨ ਜੰਤਰ-ਮੰਤਰ ਨੇੜੇ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਪੁੱਜੇ। ਉਥੇ ਪਹਿਲਵਾਨਾਂ ਨੇ ਮੱਥਾ ਟੇਕਿਆ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿੱਚ ਹਾਜ਼ਰ ਸਨ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਅੰਤਰਰਾਸ਼ਟਰੀ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ ਅਸੀਂ ਧਰਨੇ &lsquoਤੇ ਬੈਠੇ ਰਹਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਅਸੀਂ ਬੰਗਲਾ ਸਾਹਿਬ ਗੁਰਦੁਆਰਾ ਮੱਥਾ ਟੇਕਣ ਗਏ ਸੀ। ਉਨ੍ਹਾਂ ਕਿਹਾ ਕਿ ਅਸੀਂ ਧੀਆਂ ਦੀ ਆਵਾਜ਼ ਬਣ ਕੇ ਅੱਗੇ ਆਏ ਹਾਂ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਇਸ ਸਬੰਧੀ ਕੋਈ ਸਮੱਸਿਆ ਹੈ ਤਾਂ ਉਹ ਆਪਣੀ ਆਵਾਜ਼ ਬੁਲੰਦ ਕਰੇ। ਇਸ ਦੇ ਨਾਲ ਹੀ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਮੰਦਰਾਂ ਅਤੇ ਗੁਰਦੁਆਰਿਆਂ ਦੇ ਦਰਸ਼ਨਾਂ ਦਾ ਕਾਰਨ ਸਿਰਫ ਭਗਵਾਨ ਤੋਂ ਅਸ਼ੀਰਵਾਦ ਲੈਣਾ ਹੈ। ਅਸੀਂ ਕਿਸੇ ਵਿਸ਼ੇਸ਼ ਧਰਮ ਨੂੰ ਨਹੀਂ ਮੰਨਦੇ, ਇਸੇ ਲਈ ਹਰ ਥਾਂ ਤਾਕਤ ਮੰਗਣ ਲਈ ਪਹੁੰਚ ਰਹੇ ਹਾਂ।