image caption:

ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਨੇ ਭਾਰਤੀ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

 ਵਾਸ਼ਿੰਗਟਨ : ਭਾਰਤ ਸਰਕਾਰ ਦੇ ਚੋਣ ਕਮਿਸ਼ਨਰ ਸ਼੍ਰੀ ਅਨੂਪ ਚੰਦਰਾ ਪਾਂਡੇ ਇਨੀਂ ਦਿਨੀਂ ਅਮੈਰਿਕਾ ਦੌਰੇ &rsquoਤੇ ਹਨ।ਭਾਰਤੀ ਅੰਬੈਸੀ ਵਾਸ਼ਿੰਗਟਨ ਡੀ.ਸੀ. ਵਿਖੇ ਉਨ੍ਹਾਂ ਦੇ ਮਾਣ ਵਿਚ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਵਲੋਂ ਭਾਰਤੀ ਚੋਣ ਕਮਿਸ਼ਨਰ ਅਨੂਪ ਚੰਦਰਾ ਪਾਂਡੇ ਨਾਲ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ &rsquoਚ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਬਲਜਿੰਦਰ ਸਿੰਘ ਸ਼ੰਮੀ, ਰਤਨ ਸਿੰਘ ਅਤੇ ਸੁਖਪਾਲ ਸਿੰਘ ਧਨੋਆ ਵੀ ਸ਼ਾਮਿਲ ਸਨ।