image caption:

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ SGPC ਦਾ ਵੱਡਾ ਬਿਆਨ, ਕਿਹਾ- ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ

 ਬੀਤੇ ਕੁਝ ਦਿਨਾਂ ਤੋਂ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲਗਾਤਾਰ SGPC &lsquoਤੇ ਗੁਰਬਾਣੀ ਪ੍ਰਸਾਰਣ ਦਾ ਹੱਕ ਕਿਸੇ ਇੱਕ ਚੈਨਲ ਨੂੰ ਦਿੱਤੇ ਜਾਣ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਹੁਣ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਇੱਕ ਬਿਆਨ ਆਇਆ ਹੈ।
ਇਸ ਵੀਡੀਓ &lsquoਚ ਧਾਮੀ ਨੇ ਐਲਾਨ ਕੀਤਾ ਕਿ ਗੁਰਬਾਣੀ ਪ੍ਰਸਾਰਣ ਲਈ ਜਲਦ ਖੁੱਲ੍ਹੇ ਟੈਂਡਰ ਮੰਗੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਨੂੰ ਗੁਰਬਾਣੀ ਵੇਚਣ ਜਿਹੀ ਸ਼ਬਦਾਵਲੀ ਤੋਂ ਗੁਰੇਜ਼ ਕਰਨ ਦੀ ਨਸੀਅੱਤ ਦਿੱਤੀ।