image caption:

ਸਾਡਾ ਬਸਪਾ ਨਾਲ ਗੱਠਜੋੜ ਚੰਗਾ ਚੱਲ ਰਿਹੈ ਤੇ ਭਾਜਪਾ ਸਣੇ ਕਿਸੇ ਹੋਰ ਪਾਰਟੀ ਨਾਲ ਸਾਂਝ ਦੀ ਇੱਛਾ ਨਹੀਂ: ਅਕਾਲੀ ਦਲ

 ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗੱਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗੱਠਜੋੜ ਲਈ ਅਜਿਹੀ ਕੋਈ ਇੱਛਾ ਪ੍ਰਗਟ ਹੀ ਨਹੀਂ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਪੰਜਾਬ ਵਿਚ ਬਸਪਾ ਨਾਲ ਗੱਠਜੋੜ ਹੈ ਤੇ ਇਹ ਗੱਠਜੋੜ ਚੰਗਾ ਚਲ ਰਿਹਾ ਹੈ ਤੇ ਭਾਜਪਾ ਸਮੇਤ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਕਰਨ ਦੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਹੈਰਾਨੀ ਪ੍ਰਗਟ ਕੀਤੀ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵਾਰ ਵਾਰ ਇਹ ਗੱਲ ਕਿਉਂ ਆਖ ਰਹੀ ਹੈ ਕਿ ਉਹ ਆਪਣੇ ਪੁਰਾਣੇ ਭਾਈਵਾਲ ਨਾਲ ਗਠਜੋੜ ਨਹੀਂ ਕਰੇਗੀ ਜਦੋਂ ਕਿ ਅਕਾਲੀ ਦਲ ਨੇ ਗਠਜੋੜ ਲਈ ਅਜਿਹੀ ਕੋਈ ਇੱਛਾ ਪ੍ਰਗਟ ਹੀ ਨਹੀਂ ਕੀਤੀ ਹੈ।