image caption:

ਸਵੇਰੇ ਸਾਢੇ ਪੰਜ ਵਜੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ

 ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਸਵੇਰੇ ਅਚਾਨਕ ਅੰਬਾਲਾ ਸ਼ਹਿਰ ਪਹੁੰਚ ਗਏ। ਜਿੱਥੇ ਰਾਹੁਲ ਗਾਂਧੀ ਨੇ ਸਵੇਰੇ ਸਾਢੇ ਪੰਜ ਵਜੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱਥਾ ਟੇਕਿਆ। ਹਾਲਾਂਕਿ, ਸਥਾਨਕ ਨੇਤਾਵਾਂ ਵਿੱਚੋਂ ਕਿਸੇ ਨੂੰ ਵੀ ਰਾਹੁਲ ਗਾਂਧੀ ਦੇ ਅੰਬਾਲਾ ਪਹੁੰਚਣ ਬਾਰੇ ਕੋਈ ਜਾਣਕਾਰੀ ਨਹੀਂ ਸੀ।

ਰਾਹੁਲ ਗਾਂਧੀ ਦੇ ਟਰੱਕ ਉਤੇ ਹਰਿਆਣਾ ਦੇ ਅੰਬਾਲਾ ਵਿਚ ਸਫਲ ਕਰਦੇ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ। ਹੁਣ ਉਨ੍ਹਾਂ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਉਹ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਰਹੇ ਹਨ।

ਵੀਡੀਓ ਵਿਚ ਰਾਹੁਲ ਗਾਂਧੀ ਆਪਣੇ ਸੁਰੱਖਿਆ ਅਮਲੇ ਅਤੇ ਹੋਰ ਸਟਾਫ਼ ਸਮੇਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੱਥਾ ਟੇਕਦੇ ਨਜ਼ਰ ਆ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਟਰੱਕ ਵਿੱਚ ਬੈਠ ਕੇ ਹਿਮਾਚਲ ਲਈ ਰਵਾਨਾ ਹੋਏ।

ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਕੁਝ ਸਮਾਂ ਗੁਰਦੁਆਰਾ ਸਾਹਿਬ ਵਿਖੇ ਬੈਠੇ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਹੁਲ ਗਾਂਧੀ ਇਥੇ ਗੁਰੂ ਘਰ ਪੁੱਜੇ ਸਨ।

ਇਤਿਹਾਸਕ ਮੰਜੀ ਸਾਹਿਬ ਗੁਰਦੁਆਰਾ ਵਿਖੇ ਪਹੁੰਚ ਕੇ ਮੱਥਾ ਟੇਕਿਆ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਦੇ ਇੱਥੇ ਆਉਣ ਬਾਰੇ ਕਿਸੇ ਨੂੰ ਵੀ ਪਹਿਲਾਂ ਕੋਈ ਸੂਚਨਾ ਨਹੀਂ ਸੀ ਅਤੇ ਅੰਬਾਲਾ ਤੋਂ ਰਾਹੁਲ ਗਾਂਧੀ ਟਰੱਕ ਵਿੱਚ ਸਵਾਰ ਹੋ ਕੇ ਹਿਮਾਚਲ ਲਈ ਰਵਾਨਾ ਹੋਏ।