image caption:

‘ਆਪ’ ਵੱਲੋਂ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ

 ਚੰਡੀਗੜ੍ਹ-ਦੇਸ਼ ਦੇ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨੀ ਸਮਾਗਮ ਵਿੱਚ ਰਾਸ਼ਟਰਪਤੀ ਨੂੰ ਸੱਦਾ ਨਾ ਦਿੱਤੇ ਜਾਣ &rsquoਤੇ ਆਮ ਆਦਮੀ ਪਾਰਟੀ (ਆਪ) ਨੇ ਸਮਾਗਮ ਵਿੱਚ ਸ਼ਾਮਲ ਨਾ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਰਾਸ਼ਟਰਪਤੀ ਦੇ ਅਹੁਦੇ ਨੂੰ ਢਾਹ ਲਗਾਈ ਹੈ। ਇਸ ਲਈ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ।

ਮਾਨ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਨਵਾਂ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਦੇਸ਼ ਦੇ ਰਾਸ਼ਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸ਼ਨ &rsquoਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ ਪਰ ਇਹ ਦੁੱਖ ਦੀ ਗੱਲ ਹੈ ਕਿ ਸੰਸਦ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ &rsquoਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਤੱਕ ਵੀ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ, &ldquoਮੇਰੀ ਜ਼ਮੀਰ ਮੈਨੂੰ ਅਜਿਹੇ ਕਿਸੇ ਵੀ ਸਮਾਗਮ &rsquoਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ ਜਿੱਥੇ ਸੱਤਾ ਦੀ ਭੁੱਖੀ ਸਰਕਾਰ ਨੇ ਦੇਸ਼ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਦੇਣ ਦੀ ਵੀ ਖੇਚਲ ਨਾ ਕੀਤੀ ਹੋਵੇ।&rdquo ਜ਼ਿਕਰਯੋਗ ਹੈ ਕਿ ਬੀਤੇ ਦਿਨ ਦੇਸ਼ ਦੀਆਂ ਵਿਰੋਧੀ ਪਾਰਟੀਆਂ ਨੇ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਪ੍ਰਧਾਨ ਮੰਤਰੀ ਦੀ ਥਾਂ ਦੇਸ਼ ਦੇ ਰਾਸ਼ਟਰਪਤੀ ਤੋਂ ਕਰਵਾਉਣ ਦੀ ਮੰਗ ਕਰਦਿਆਂ 28 ਮਈ ਦੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਸੀ।