image caption:

ਪੰਜਾਬ ਦੇ CM ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ

 ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੇਂਦਰ ਸਰਕਾਰ ਵੱਲੋਂ ਸੁਰੱਖਿਆ 'ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਕੇਂਦਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਜ਼ੈੱਡ ਪਲੱਸ ਸੁਰੱਖਿਆ 'ਚ ਕਵਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਦੀ ਸੁਰੱਖਿਆ ਹਾਸਲ ਹੈ। ਪਰ ਹੁਣ ਸੀ ਆਰ ਪੀ ਐਫ ਦੀ ਟੀਮ ਵੀ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਵੇਗੀ।

ਮਿਲੀ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ 'Z+' ਸੀ.ਆਰ.ਪੀ.ਐੱਫ. ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗੀ।